ਫਾਜ਼ਿਲਕਾ, 30 ਮਈ, ਦੇਸ਼ ਕਲਿੱਕ ਬਿਓਰੋ :
ਮੋਟਰ ਚਲਾਉਂਦੇ ਸਮੇਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਫਾਜ਼ਿਲਕਾ ਦੇ ਨਜ਼ਦੀਕੀ ਪਿੰਡ ਕਾਵਾਂਵਾਲੀ ਵਿਖੇ ਘਰ ਦਾ ਕੰਮ ਚਲਦੇ ਸਮੇਂ ਜਦੋਂ ਇਕ ਨੌਜਵਾਨ ਮੋਟਰ ਚਲਾਉਣ ਲੱਗਿਆ ਤਾਂ ਕਰੰਟ ਲੱਗ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰਕ ਮੈਂਬਰ ਤੁਰੰਤ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੀ ਪਹਿਚਾਣ 26 ਸਾਲਾ ਲਖਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਚਾਚਾ ਨੇ ਦੱਸਿਆ ਕਿ ਭਤੀਜਾ ਨਵਾਂ ਘਰ ਬਣਵਾ ਰਿਹਾ ਸੀ। ਵੀਰਵਾਰ ਨੂੰ ਕੰਧ ਉਤੇ ਸੀਮਿੰਟ ਪਲਾਸਤਰ ਕਰਨ ਲਈ ਪਾਣੀ ਦੀ ਤਰਾਈ ਕਰਨ ਲਈ ਜਦੋਂ ਮੋਟਰ ਚਲਾਉਣ ਲੱਗਿਆ ਤਾਂ ਉਸ ਨੂੰ ਕਰੰਟ ਲਗ ਗਿਆ। ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ।