ਸਮਰਾਲਾ, 30 ਮਈ, ਦੇਸ਼ ਕਲਿਕ ਬਿਊਰੋ :
ਸਮਰਾਲਾ ਦੇ ਪਿੰਡ ਲੱਧੜਾਂ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚ ਰਹੱਸਮਈ ਢੰਗ ਨਾਲ ਅੱਗ ਲੱਗ ਗਈ। ਅੱਗ ਲੱਗਣ ਕਾਰਨ ਸ਼ਾਸਤਰ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਘਟਨਾ ਬੀਤੀ ਰਾਤ ਦੀ ਹੈ।ਪਿੰਡ ਵਾਸੀਆਂ ਨੂੰ ਇਸ ਘਟਨਾ ਬਾਰੇ ਅੱਜ ਸ਼ੁੱਕਰਵਾਰ ਸਵੇਰੇ ਪਤਾ ਲੱਗਾ।
ਸਮਰਾਲਾ ਦੇ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੇੜੇ ਲੱਗੀ। ਘਟਨਾ ਦੀ ਜਾਂਚ ਲਈ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਜ਼ਬਤ ਕਰ ਲਿਆ ਗਿਆ ਹੈ। ਫੁਟੇਜ ਦੀ ਜਾਂਚ ਕਰਨ ਤੋਂ ਬਾਅਦ ਹੀ ਘਟਨਾ ਦਾ ਕਾਰਨ ਪਤਾ ਲੱਗੇਗਾ।
ਸ਼੍ਰੋਮਣੀ ਕਮੇਟੀ ਨੇ ਇੱਕ ਜਾਂਚ ਕਮੇਟੀ ਬਣਾਈ ਹੈ। ਕਮੇਟੀ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇਗੀ। ਉਨ੍ਹਾਂ ਦੇ ਹੁਕਮਾਂ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਗੁਰਦੁਆਰਾ ਸਾਹਿਬ ‘ਚ ਅੱਗ ਲੱਗਣ ਕਾਰਨ ਸ਼ਾਸਤਰ ਅਤੇ ਹੋਰ ਸਾਮਾਨ ਸੜਿਆ, SGPC ਨੇ ਜਾਂਚ ਕਮੇਟੀ ਬਣਾਈ
Published on: May 30, 2025 5:16 pm