ਚੰਡੀਗੜ੍ਹ, 30 ਮਈ, ਦੇਸ਼ ਕਲਿੱਕ ਬਿਓਰੋ :
ਚੰਡੀਗੜ੍ਹ ਵਿੱਚ ਸਥਿਤ ਪੰਜਾਬ ਤੇ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਸਕੱਤਰੇਤ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਭੇਜ ਕੇ ਦਿੱਤੀ ਗਈ ਹੈ। ਇਸ ਧਮਕੀ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਚੌਕਸ ਹੋ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਚੰਡੀਗੜ੍ਹ ਪੁਲਿਸ ਨੇ ਧਮਕੀ ਮਿਲਣ ਤੋਂ ਬਾਅਦ ਸਕੱਤਰੇਤ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਖੇਤਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਮੌਕੇ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਡਾੱਗ ਸਕੁਆਇਡ ਸਮੇਤ ਪੁੱਜੀ ਹੋਈ ਸੀ। ਅੱਜ ਸਰਕਾਰੀ ਛੁੱਟੀ ਹੋਣ ਕਾਰਨ ਸਕੱਤਰੇਤ ਵਿਚ ਮੁਲਾਜ਼ਮ ਨਹੀਂ ਪਹੁੰਚੇ ਸਨ। ਜੋ ਮੁਲਾਜ਼ਮ ਛੁੱਟੀ ਦੇ ਬਾਵਜੂਦ ਪਹੁੰਚੇ ਸਨ ਪੁਲਿਸ ਨੇ ਅਨਾਊਸਮੈਂਟ ਕਰਕੇ ਖਾਲੀ ਕਰਵਾ ਲਿਆ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।