ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਅਧਿਆਪਕ

Published on: May 30, 2025 5:50 pm

ਪੰਜਾਬ

ਲੁਧਿਆਣਾ, 30 ਮਈ, ਦੇਸ਼ ਕਲਿੱਕ ਬਿਓਰੋ :

ਆਪਣੀਆਂ ਮੰਗਾਂ ਨੂੰ ਲੈ ਕੇ ਕੜਕਦੀ ਧੁੱਪ ਵਿੱਚ ਅਧਿਆਪਕ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ। ਪਿਛਲੇ ਦੋ ਦਿਨਾਂ ਤੋਂ ਲੁਧਿਆਣਾ ਵਿੱਚ ਪੀਟੀਆਈ ਅਧਿਆਪਕ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਜਵਾਹਰ ਨਗਰ ਕੈਂਪ ਦੇ ਨੇੜੇ ਇਕ ਪਾਣੀ ਵਾਲੀ ਟੈਂਕੀ ਉਤੇ ਅਧਿਆਪਕ ਚੜ੍ਹ ਗਏ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਅਧਿਆਪਕ ਆਗੂ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਟੈਂਕੀ ਉਤੇ ਬੈਠਣਾ ਸਾਡੀ ਮਜ਼ਬੂਰੀ ਹੈ। ਸਰਕਾਰ ਵੱਲੋਂ ਭਾਰਤੀ ਦਾ ਪੋਰਟਲ ਨਹੀਂ ਖੋਲ੍ਹਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਨੂੰ ਲਟਕਾਉਂਦੀ ਆ ਰਹੀ ਹੈ, ਤਾਂ ਕਿ ਅਗਲੀ ਸਰਕਾਰ ਤੱਕ ਸਾਡੀਆਂ ਮੰਗਾਂ ਲਮਕਦੀਆਂ ਰਹਿਣ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।