ਚੰਡੀਗੜ੍ਹ, 30 ਮਈ, ਦੇਸ਼ ਕਲਿਕ ਬਿਊਰੋ :
ਆਪ੍ਰੇਸ਼ਨ ਸ਼ੀਲਡ ਤਹਿਤ ਹੁਣ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮੌਕ ਡ੍ਰਿਲ (mock drills Punjab Chandigarh)ਅਤੇ ਬਲੈਕਆਊਟ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਮੌਕ ਡ੍ਰਿਲ (mock drills Punjab Chandigarh) ਲਈ ਨਵੀਂ ਤਰੀਕ ਨਿਰਧਾਰਤ ਕੀਤੀ ਹੈ। ਪਹਿਲਾਂ ਮੌਕ ਡ੍ਰਿਲ 29 ਮਈ ਯਾਨੀ ਵੀਰਵਾਰ ਨੂੰ ਹੋਣੀ ਸੀ ਹਾਲਾਂਕਿ, ਕੇਂਦਰ ਸਰਕਾਰ ਨੇ ਇਸਨੂੰ ਬੁੱਧਵਾਰ ਸ਼ਾਮ ਨੂੰ ਮੁਲਤਵੀ ਕਰ ਦਿੱਤਾ ਸੀ।ਹੁਣ ਇਹ 31 ਮਈ ਨੂੰ ਹੋਵੇਗੀ।
ਇਸ ਵਿੱਚ ਹਵਾਈ ਹਮਲਿਆਂ ਤੋਂ ਬਚਣ ਲਈ ਅਭਿਆਸ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੁਰੱਖਿਆ ਅਤੇ ਐਮਰਜੈਂਸੀ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ 7 ਮਈ ਨੂੰ ਇੱਕ ਮੌਕ ਡ੍ਰਿਲ ਕੀਤੀ ਗਈ ਸੀ। ਇਸ ਦੌਰਾਨ ਹਵਾਈ ਹਮਲਿਆਂ ਦੀ ਚੇਤਾਵਨੀ ਦੇਣ ਲਈ ਸਾਇਰਨ ਵਜਾ ਕੇ ਲੋਕਾਂ ਨੂੰ ਸੁਚੇਤ ਕੀਤਾ ਗਿਆ ਸੀ।
