ਪੰਜਾਬ ’ਚ ਦੋ ਵੱਖ ਵੱਖ ਝਗੜਿਆਂ ਦੌਰਾਨ ਚੱਲੀਆਂ ਗੋਲੀਆਂ, ਦੋ ਦੀ ਮੌਤ

Published on: May 31, 2025 1:00 pm

ਪੰਜਾਬ

ਚੰਡੀਗੜ੍ਹ, 31 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਆਪਸੀ ਝਗੜਿਆਂ ਦੌਰਾਨ ਗੋਲੀਆਂ ਚੱਲਣ ਦੀਆਂ ਘਟਨਾਵਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਅੱਜ ਫਿਰ ਸੂਬੇ ਵਿੱਚ ਦੋ ਥਾਵਾਂ ਉਤੇ ਹੋਏ ਆਪਸੀ ਝਗੜਿਆਂ ਦੌਰਾਨ ਚੱਲੀ ਗੋਲੀ ਨੇ ਦੋ ਜਾਣਿਆਂ ਦੀ ਜਾਨ ਲੈ ਲਈ।

ਅੰਮ੍ਰਿਤਸਰ ਜ਼ਿਲ੍ਹੇ ਦੇ ਵੇਰਕਾ ਖੇਤਰ ਵਿੱਚ ਇਕ ਢਾਬੇ ਉਤੇ ਦੋ ਧਿਰਾਂ ਵਿੱਚ ਹੋਏ ਝਗੜਾ ਐਨਾ ਵਧ ਗਿਆ ਦੋ ਇਕ ਧਿਰ ਨੇ ਗੋਲੀ ਚਲਾ ਦਿੱਤੀ। ਗੋਲੀ ਇਕ ਨੌਜਵਾਨ ਨੂੰ ਜਾ ਲੱਗੀ ਜਿਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਵੇਰਕਾ ਦਾ ਰਹਿਣ ਵਾਲਾ 25 ਸਾਲਾ ਨੌਜਵਾਨ ਸੀ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਕ ਹੋਰ ਘਟਨਾ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵਾਪਰੀ। ਫਿਰੋਜ਼ਪੁਰ ਜ਼ਿਲ੍ਹੇ ਵਿੱਚ ਥਣਾ ਲੱਖੋ ਕੇ ਬਹਿਰਾਮ ਦੇ ਪਿੰਡ ਅਲਫੂ ਕੇ ਵਿਖੇ ਦੋ ਧਿਰਾਂ ਵਿੱਚ ਹੋਏ ਜ਼ਮੀਨੀ ਵਿਵਾਦ ਦੌਰਾਨ ਗੋਲੀ ਚਲਣ ਦੀ ਖਬਰ ਹੈ। ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗਗਨਜੋਤ ਵਾਸੀ ਪੋਜੋ ਕੇ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਝਗੜੇ ਦੌਰਾਨ ਗੋਲੀ ਲੱਗਣ ਕਾਰਨ ਜ਼ਖਮੀ ਨੌਜਵਾਨ ਨੂੰ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਹਾਲਤ ਨਾਜੁਕ ਦੇਖਦੇ ਹੋਏ ਲੁਧਿਆਣਾ ਭੇਜ ਦਿੱਤਾ। ਰਸਤੇ ਵਿੱਚ ਜਾਂਦੇ ਹੋਏ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।