10 ਲੱਖ ਰੁਪਏ ਰਿਸ਼ਵਤ ਲੈਂਦਾ CA ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Published on: May 31, 2025 7:04 pm

ਪੰਜਾਬ

ਚੰਡੀਗੜ੍ਹ 31 ਮਈ, 2025 – ਦੇਸ਼ ਕਲਿੱਕ ਬਿਓਰੋ

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕੱਲ੍ਹ ਗੁਰਸੇਵਕ ਸਿੰਘ ਚਾਰਟਡ ਅਕਾਊਂਟੈਂਟ Gusewak Singh CA, ਜਲੰਧਰ ਨੂੰ 10 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜਿਸਨੇ ਜਲੰਧਰ ਵਿਖੇ ਤਾਇਨਾਤ ਇੱਕ CGST ਅਧਿਕਾਰੀ ਦੇ ਨਾਮ ਉੱਪਰ ਕਥਿਤ ਤੌਰ ਤੇ ਰਿਸ਼ਵਤ ਮੰਗੀ ਸੀ।
ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਦੇ ਰਹਿਣ ਵਾਲੇ ਇੱਕ ਫਰਮ ਦੇ ਮਾਲਕ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਫਰਮ ਵਿਰੁੱਧ ਸੀਜੀਐਸਟੀ (CGST) ਐਕਟ ਅਧੀਨ ਕੀਤੀ ਜਾ ਰਹੀ ਜਾਂਚ ਵਿੱਚ ਉਸਦੀ ਮੱਦਦ ਕਰਨ ਬਦਲੇ ਉਕਤ ਗੁਰਸੇਵਕ ਸਿੰਘ ਚਾਰਟਡ ਅਕਾਊਂਟੈਂਟ Gusewak Singh CA ਨੇ ਇੱਕ ਸੀਜੀਐਸਟੀ ਅਧਿਕਾਰੀ ਦੀ ਤਰਫ਼ੋਂ ਉਸ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।