ਪੰਜਾਬ ਸਮੇਤ ਦੇਸ਼ ਦੇ 6 ਰਾਜਾਂ ‘ਚ ਅੱਜ ਹੋਵੇਗੀ Mock Drill

Published on: May 31, 2025 7:26 am

ਚੰਡੀਗੜ੍ਹ ਪੰਜਾਬ ਰਾਸ਼ਟਰੀ

ਚੰਡੀਗੜ੍ਹ, 31 ਮਈ, ਦੇਸ਼ ਕਲਿਕ ਬਿਊਰੋ :
ਅੱਜ ਦੇਸ਼ ਦੇ 6 ਰਾਜਾਂ ਵਿੱਚ Mock Drill ਕੀਤੀ ਜਾਵੇਗੀ। ਇਨ੍ਹਾਂ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਜੰਮੂ-ਕਸ਼ਮੀਰ, ਗੁਜਰਾਤ ਅਤੇ ਚੰਡੀਗੜ੍ਹ ਸ਼ਾਮਲ ਹਨ। ਇਸਨੂੰ ‘ਆਪ੍ਰੇਸ਼ਨ ਸ਼ੀਲਡ’ Operation Shield ਦਾ ਨਾਮ ਦਿੱਤਾ ਗਿਆ ਹੈ। ਇਹ Mock Drill ਪਹਿਲਾਂ ਇਨ੍ਹਾਂ ਰਾਜਾਂ ਵਿੱਚ ਵੀਰਵਾਰ ਨੂੰ ਹੋਣ ਵਾਲੀ ਸੀ, ਪਰ ਫਿਰ ਮੁਲਤਵੀ ਕਰ ਦਿੱਤੀ ਗਈ ਸੀ।
ਇਸ ਤੋਂ ਪਹਿਲਾਂ 7 ਮਈ ਨੂੰ ਦੇਸ਼ ਦੇ 244 ਜ਼ਿਲ੍ਹਿਆਂ ਵਿੱਚ Mock Drill ਕੀਤੀ ਗਈ ਸੀ। ਇਸ ਵਿੱਚ, ਨਾਗਰਿਕਾਂ ਨੂੰ ਹਮਲੇ ਦੌਰਾਨ ਆਪਣੀ ਰੱਖਿਆ ਕਰਨ ਦੀ ਸਿਖਲਾਈ ਦਿੱਤੀ ਗਈ ਸੀ। ਅਜਿਹਾ ਇਸ ਲਈ ਕੀਤਾ ਗਿਆ ਸੀ ਤਾਂ ਜੋ ਜੰਗ ਦੀ ਸਥਿਤੀ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਦੇਸ਼ ਵਿੱਚ ਆਖਰੀ ਵਾਰ ਅਜਿਹੀ Mock Drill 1971 ਵਿੱਚ ਹੋਈ ਸੀ। ਉਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਹੋਈ ਸੀ। ਇਹ ਮੌਕ ਡ੍ਰਿਲ (Mock Drill) ਜੰਗ ਦੌਰਾਨ ਹੋਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।