ਮਾਨਸਾ: ਮਈ 01, ਦੇਸ਼ ਕਲਿੱਕ ਬਿਓਰੋ ਪੰਜਾਬ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਧਰਤੀ ਹੈ। ਇਸ ਲਈ ਧਰਤੀ, ਵਾਤਾਵਰਨ ਅਤੇ ਪਾਣੀਆਂ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਅਤੇ ਨਿੱਜੀ ਫਰਜ਼ ਹੈ। ਇਹ ਵਿਚਾਰ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ ਅਤੇ ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ ਨੇ ਪ੍ਰਗਟਾਏ। ਉਹਨਾਂ ਕਿਹਾ ਕਿ ਭਾਜਪਾ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰਾਂ ਰਾਹੀਂ ਸੂਬੇ ਨਾਲ ਧੱਕੇਸ਼ਾਹੀ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਲਈ ਆਏ ਦਿਨ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ ਅਤੇ ਕਿਸੇ ਨੂੰ ਵੀ ਸਾਡੇ ਪਾਣੀਆਂ ਨੂੰ ਖੋਹਣ ਦੀ ਆਗਿਆ ਨਹੀਂ ਦੇਵੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਸਰੋਕਾਰ ਪੰਜਾਬ ਨਾਲ ਹੀ ਹੈ ਅਤੇ ਕਿਸੇ ਨੂੰ ਵੀ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਸ ਦੇ ਕਾਨੂੰਨੀ ਹੱਕ ਤੋਂ ਸੱਖਣਾ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਉਹਨਾਂ ਕਿਹਾ ਕਿ ਜਿੱਥੇ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜੋ ਕਿ ਨਹਿਰੀ ਪਾਣੀ ਉੱਤੇ ਨਿਰਭਰ ਕਰਦਾ ਹੈ ਉੱਥੇ ਹੀ ਕੇਂਦਰ ਸਰਕਾਰ ਆਪਣਾ ਦਬਦਬਾ ਪਾ ਕੇ ਪੰਜਾਬ ਨਾਲ ਨਿਰੰਤਰ ਧੱਕੇਸ਼ਾਹੀ ਕਰਦੀ ਆ ਰਹੀ ਹੈ। ਉਨ੍ਹਾਂ […]
Continue Reading