PRTC ਬੱਸ ਮੋਟਰਸਾਈਕਲ ਨਾਲ ਟਕਰਾਈ, 3 ਨੌਜਵਾਨਾਂ ਦੀ ਮੌਤ

ਪੰਜਾਬ

ਫ਼ਰੀਦਕੋਟ, 1 ਜੂਨ, ਦੇਸ਼ ਕਲਿਕ ਬਿਊਰੋ :
ਫਰੀਦਕੋਟ ਵਿੱਚ PRTC ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਅੱਜ ਐਤਵਾਰ ਸਵੇਰੇ ਪਿੰਡ ਪੰਜਗਰਾਈਂ ਕਲਾਂ ਨੇੜੇ ਵਾਪਰਿਆ। ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮ੍ਰਿਤਕ ਨੌਜਵਾਨਾਂ ਦੀ ਪਛਾਣ ਵੰਸ਼ (19), ਲਵ (19) ਅਤੇ ਹੈਪੀ (20) ਵਜੋਂ ਹੋਈ ਹੈ, ਜੋ ਬਾਘਾਪੁਰਾਣਾ (ਮੋਗਾ) ਦੇ ਵਸਨੀਕ ਹਨ। ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਵੰਸ਼ ਐਤਵਾਰ ਸਵੇਰੇ 5:30 ਵਜੇ ਆਪਣੇ ਦੋ ਦੋਸਤਾਂ ਲਵ ਅਤੇ ਹੈਪੀ ਨਾਲ ਮੋਟਰਸਾਈਕਲ ‘ਤੇ ਮੋਗਾ ਦੇ ਬਾਘਾਪੁਰਾਣਾ ਤੋਂ ਕੋਟਕਪੂਰਾ ਵੱਲ ਆ ਰਿਹਾ ਸੀ। ਜਿਵੇਂ ਹੀ ਉਹ ਪੰਜਗਰਾਈਂ ਕਲਾਂ ਨੇੜੇ ਪਹੁੰਚੇ, ਜੈਤੋ ਤੋਂ ਚੰਡੀਗੜ੍ਹ ਜਾ ਰਹੀ ਪੀਆਰਟੀਸੀ ਬੱਸ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਵੰਸ਼ ਅਤੇ ਲਵ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਗੰਭੀਰ ਜ਼ਖਮੀ ਹੈਪੀ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।
ਜਾਂਚ ਅਧਿਕਾਰੀ ਅਤੇ ਪੰਜਗਰਾਈਂ ਕਲਾਂ ਪੁਲਿਸ ਸਟੇਸ਼ਨ ਦੇ ਇੰਚਾਰਜ ਨਵਦੀਪ ਸਿੰਘ ਨੇ ਕਿਹਾ ਕਿ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲਾਸ਼ਾਂ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜਿਆ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।