ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਲਈ Yellow Alert ਜਾਰੀ

ਪੰਜਾਬ

ਚੰਡੀਗੜ੍ਹ, 1 ਜੂਨ, ਦੇਸ਼ ਕਲਿਕ ਬਿਊਰੋ :
ਅੱਜ ਵੀ ਪੰਜਾਬ ਵਿੱਚ ਮੌਸਮ ਖਰਾਬ ਰਹੇਗਾ। ਅੱਜ 1 ਜੂਨ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ (Yellow alert for rain) ਹੈ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਸ਼ਾਮਲ ਹਨ।
ਇਸੇ ਤਰ੍ਹਾਂ 2 ਜੂਨ ਨੂੰ ਵੀ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਨਵਾਂਸ਼ਹਿਰ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਜਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ, ਸ਼ਨੀਵਾਰ ਨੂੰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਚੰਡੀਗੜ੍ਹ ਵਿੱਚ ਮੀਂਹ ਪਿਆ। ਪਟਿਆਲਾ ਵਿੱਚ ਸਭ ਤੋਂ ਵੱਧ 29 ਮਿਲੀਮੀਟਰ ਮੀਂਹ ਪਿਆ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਮਾਨਸੂਨ ਦੀ ਗਤੀ ਇਸ ਸਮੇਂ ਠੀਕ ਹੈ। ਜੂਨ ਵਿੱਚ ਕੁਝ ਬ੍ਰੇਕ ਲੱਗ ਸਕਦੀ ਹੈ। ਇਸ ਦੇ ਬਾਵਜੂਦ, ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।