ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੱਡਾ ਫੈਸਲਾ

Published on: June 2, 2025 3:17 pm

ਪੰਜਾਬ

ਚੰਡੀਗੜ੍ਹ, 2 ਜੂਨ, ਦੇਸ਼ ਕਲਿੱਕ ਬਿਓਰੋ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਲੈਂਡ ਪੂਲਿੰਗ ਨੂੰ ਲੈ ਕੇ ਵੱਡਾ ਫੈਸਲਾ ਹੋਇਆ। ਅੱਜ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਪਾਲਿਸੀ ‘ਤੇ ਮੰਤਰੀ ਮੰਡਲ ਦੀ ਮੋਹਰ ਲੱਗ ਗਈ ਹੈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਦੀ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਨਵੀਂ ਲੈਂਡ ਪੂਲਿੰਗ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ। ਇਹ ਪਾਲਿਸੀ ਪੰਜਾਬ ‘ਚ ਇੱਕ ਕ੍ਰਾਂਤੀਕਾਰੀ ਪਾਲਿਸੀ ਸਾਬਤ ਹੋਵੇਗੀ, ਜਿਸ ਨਾਲ ਲੈਂਡ ਮਾਫ਼ੀਏ ਤੇ ਗੈਰ-ਕਾਨੂੰਨੀ ਕਲੋਨੀਆਂ ‘ਤੇ ਪੂਰਨ ਰੋਕ ਲੱਗੇਗੀ ਤੇ ਨਾਲ ਹੀ ਕਿਸਾਨਾਂ ਨੂੰ ਜ਼ਮੀਨਾਂ ਦਾ ਸਿੱਧਾ ਮੁਨਾਫ਼ਾ ਮਿਲੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।