ਚੰਡੀਗੜ੍ਹ, 2 ਜੂਨ, ਦੇਸ਼ ਕਲਿਕ ਬਿਊਰੋ :
ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।ਬੀਤੇ ਦਿਨ ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਸਿਰਫ਼ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਦੇ ਆਸ-ਪਾਸ ਰਿਹਾ। ਇਸ ਦੌਰਾਨ, ਬਠਿੰਡਾ ਸਭ ਤੋਂ ਗਰਮ ਸਥਾਨ ਸੀ ਜਿੱਥੇ ਵੱਧ ਤੋਂ ਵੱਧ ਤਾਪਮਾਨ 42.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ, ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਤੋਂ 41 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ, ਜਿਸ ਕਾਰਨ ਗਰਮੀ ਬਣੀ ਰਹੀ ਪਰ ਲੂ ਚੱਲਣ ਵਰਗੀ ਕੋਈ ਸਥਿਤੀ ਨਹੀਂ ਸੀ।
ਭਾਰਤ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਲਈ 16 ਜ਼ਿਲ੍ਹਿਆਂ ਵਿੱਚ ਮੀਂਹ, ਗਰਜ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਚੇਤਾਵਨੀ ਜਾਰੀ ਕੀਤੀ ਹੈ।
ਅੱਜ 2 ਜੂਨ ਨੂੰ 16 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਅਨੁਸਾਰ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਫਿਰੋਜ਼ਪੁਰ ਵਿੱਚ ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
3 ਜੂਨ (ਮੰਗਲਵਾਰ) ਨੂੰ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਜਲੰਧਰ, ਪਟਿਆਲਾ, ਬਠਿੰਡਾ, ਸੰਗਰੂਰ, ਮਾਨਸਾ, ਮੋਹਾਲੀ, ਹੁਸ਼ਿਆਰਪੁਰ, ਗੁਰਦਾਸਪੁਰ ਆਦਿ ਵਿੱਚ ਭਾਰੀ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਮੀਂਹ, ਹਨੇਰੀ ਤੇ ਬਿਜਲੀ ਚਮਕਣ ਦਾ Yellow Alert ਜਾਰੀ
Published on: June 2, 2025 7:08 am