ਤਰਨਤਾਰਨ, 3 ਜੂਨ, ਦੇਸ਼ ਕਲਿਕ ਬਿਊਰੋ :
ਆਪ੍ਰੇਸ਼ਨ ਸੰਧੂਰ ਬਾਰੇ ਜਾਣਕਾਰੀ ਪਾਕਿਸਤਾਨੀ ਆਈਐਸਆਈ ਏਜੰਟਾਂ ਨੂੰ ਦੇਣ ਵਾਲੇ ਇੱਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਅਤੇ ਤਰਨਤਾਰਨ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਇਹ ਗ੍ਰਿਫਤਾਰੀ ਕੀਤੀ ਗਈ ਹੈ।ਜਸੂਸ ਦੀ ਪਛਾਣ ਤਰਨਤਾਰਨ ਦੇ ਮੁਹੱਲਾ ਰੋਡੂਪੁਰ ਗਲੀ ਨਾਜ਼ਰ ਸਿੰਘ ਵਾਲੀ ਦੇ ਰਹਿਣ ਵਾਲੇ ਗਗਨਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ।
ਜਸੂਸ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੂੰ ਸੰਵੇਦਨਸ਼ੀਲ ਫੌਜੀ ਜਾਣਕਾਰੀ ਪ੍ਰਦਾਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਦੇ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਸਥਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ।
ਚਾਵਲਾ ਰਾਹੀਂ ਹੀ ਉਸਦੀ ਜਾਣ-ਪਛਾਣ ਪਾਕਿਸਤਾਨੀ ਖੁਫੀਆ ਅਧਿਕਾਰੀਆਂ ਨਾਲ ਹੋਈ ਸੀ। ਮੁਲਜ਼ਮ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਨਾਲ ਫੌਜ ਦੀਆਂ ਗਤੀਵਿਧੀਆਂ, ਫੌਜਾਂ ਦੀ ਤਾਇਨਾਤੀ ਅਤੇ ਭਾਰਤ ਵਿੱਚ ਰਣਨੀਤਕ ਸਥਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ, ਜੋ ਦੇਸ਼ ਦੀ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਸਕਦੀ ਸੀ।
ਪੁਲਿਸ ਅਤੇ ਖੁਫੀਆ ਏਜੰਸੀਆਂ ਇਸ ਜਾਸੂਸੀ ਨੈੱਟਵਰਕ ਦੇ ਪੂਰੇ ਰੂਪਾਂ ਨੂੰ ਸਾਹਮਣੇ ਲਿਆਉਣ ਲਈ ਮੁਲਜ਼ਮ ਦੇ ਵਿੱਤੀ ਅਤੇ ਤਕਨੀਕੀ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਮੁੱਢਲੇ ਸਬੂਤਾਂ ਦੇ ਆਧਾਰ ‘ਤੇ ਤਰਨਤਾਰਨ ਸਿਟੀ ਪੁਲਿਸ ਸਟੇਸ਼ਨ ਵਿਖੇ ਸਰਕਾਰੀ ਭੇਦ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ।

ਪੰਜਾਬ ‘ਚ ਆਪ੍ਰੇਸ਼ਨ ਸੰਧੂਰ ਬਾਰੇ ਜਾਣਕਾਰੀ ISI ਏਜੰਟਾਂ ਨੂੰ ਦੇਣ ਵਾਲਾ ਜਾਸੂਸ ਗ੍ਰਿਫ਼ਤਾਰ
Published on: June 3, 2025 11:20 am