ਪਾਕਿਸਤਾਨ ਲਈ ਜਸੂਸੀ ਕਰਨ ‘ਤੇ ਪੁਲਿਸ ਵਲੋਂ YouTuber ਜਸਬੀਰ ਸਿੰਘ ਗ੍ਰਿਫ਼ਤਾਰ

Published on: June 4, 2025 10:59 am

ਪੰਜਾਬ

ਮੋਹਾਲੀ, 4 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ ਯੂਟਿਊਬਰ ਜਸਬੀਰ ਸਿੰਘ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮਹਲਾਂ ਦਾ ਰਹਿਣ ਵਾਲਾ ਹੈ ਅਤੇ ਉਸਦੇ ਯੂਟਿਊਬ ਚੈਨਲ ‘ਜਾਨ ਮਹਲ’ ‘ਤੇ 10 ਲੱਖ ਤੋਂ ਵੱਧ ਪਸੰਦ ਕਰਦੇ ਹਨ। ਉਹ 3 ਵਾਰ ਪਾਕਿਸਤਾਨ ਜਾ ਚੁੱਕਾ ਹੈ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਆਈਐਸਆਈ ਏਜੰਟ ਹਸਨ ਅਲੀ ਉਰਫ਼ ਜੱਟ ਰੰਧਾਵਾ ਦੇ ਸੰਪਰਕ ਵਿੱਚ ਸੀ। ਉਹ ਹਰਿਆਣਾ ਤੋਂ ਗ੍ਰਿਫ਼ਤਾਰ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਦੇ ਵੀ ਸੰਪਰਕ ਵਿੱਚ ਸੀ। ਮੋਹਾਲੀ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਵੱਲੋਂ ਜਸਬੀਰ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਸਬੀਰ ਸਿੰਘ ਦਾਨਿਸ਼ ਦੇ ਸੱਦੇ ‘ਤੇ ਦਿੱਲੀ ਵਿੱਚ ਆਯੋਜਿਤ ਪਾਕਿਸਤਾਨ ਰਾਸ਼ਟਰੀ ਦਿਵਸ ਸਮਾਗਮ ਵਿੱਚ ਸ਼ਾਮਲ ਹੋਇਆ ਸੀ। ਇੱਥੇ ਉਹ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਅਤੇ ਬਲੌਗਰਾਂ ਨਾਲ ਮਿਲਿਆ ਸੀ। ਉਹ 2020, 2021 ਅਤੇ 2024 ਵਿੱਚ ਪਾਕਿਸਤਾਨ ਗਿਆ ਸੀ।
ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ, ਉਸਦੇ ਇਲੈਕਟ੍ਰਾਨਿਕ ਡਿਵਾਈਸਾਂ ਵਿੱਚ ਕਈ ਪਾਕਿਸਤਾਨ-ਅਧਾਰਤ ਨੰਬਰ ਮਿਲੇ ਹਨ। ਉਸਨੇ ਆਪਣੇ ਫੋਨ ਤੋਂ ਡੇਟਾ ਵੀ ਮਿਟਾ ਦਿੱਤਾ ਹੈ। ਉਸਦਾ ਫੋਨ ਫੋਰੈਂਸਿਕ ਜਾਂਚ ਲਈ ਲੈਬ ਵਿੱਚ ਭੇਜਿਆ ਗਿਆ ਹੈ। ਜੋਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲਿਸ ਨੂੰ ਜਸਬੀਰ ਸਿੰਘ ‘ਤੇ ਸ਼ੱਕ ਹੋਇਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।