ਰਾਸ਼ਟਰਪਤੀ ਡੋਨਾਲਡ ਟਰੰਪ ਨੇ 12 ਦੇਸ਼ਾਂ ਦੇ ਲੋਕਾਂ ‘ਤੇ ਅਮਰੀਕਾ ‘ਚ ਦਾਖ਼ਲ ਹੋਣ ਉੱਤੇ ਲਾਈ ਪਾਬੰਦੀ

Published on: June 5, 2025 11:23 am

ਕੌਮਾਂਤਰੀ ਪ੍ਰਵਾਸੀ ਪੰਜਾਬੀ

ਵਾਸਿੰਗਟਨ ਡੀਸੀ, 5 ਜੂਨ, ਦੇਸ਼ ਕਲਿਕ ਬਿਊਰੋ :
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 12 ਦੇਸ਼ਾਂ ਦੇ ਲੋਕਾਂ ‘ਤੇ ਅਮਰੀਕਾ ਵਿੱਚ ਦਾਖ਼ਲ ਹੋਣ ‘ਤੇ ਪਾਬੰਦੀ ਲਗਾ (Travel Ban) ਲਾ ਦਿੱਤਾ ਹੈ। ਹੁਣ ਇਹ ਦੇਸ਼ਾਂ ਦੇ ਨਾਗਰਿਕ ਅਮਰੀਕਾ ਦੀ ਯਾਤਰਾ ਨਹੀਂ ਕਰ ਸਕਣਗੇ।ਅਮਰੀਕੀ ਰਾਸ਼ਟਰਪਤੀ ਦੇ ਰੂਪ ਵਿੱਚ ਆਪਣੇ ਪਹਿਲੇ ਕਾਰਜਕਾਲ ਦੌਰਾਨ ਵੀ ਟਰੰਪ ਨੇ ਕਈ ਦੇਸ਼ਾਂ ਉੱਤੇ Travel Ban ਲਾਇਆ ਸੀ, ਹਾਲਾਂਕਿ ਬਾਅਦ ਵਿੱਚ ਇਹ ਬੈਨ ਹਟਾ ਲਿਆ ਗਿਆ ਸੀ। ਹੁਣ ਇੱਕ ਵਾਰੀ ਫਿਰ ਟਰੰਪ ਨੇ ਕਈ ਦੇਸ਼ਾਂ ਦੇ ਲੋਕਾਂ ਉੱਤੇ ਅਮਰੀਕਾ ਵਿੱਚ ਦਾਖ਼ਲ ਹੋਣ ‘ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਹੈ।
ਟਰੰਪ ਨੇ ਅਮਰੀਕਾ ਦੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਹੋਇਆਂ ਹੋਰ ਉਕਤ ਦੇਸ਼ਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਟਰੰਪ ਨੇ ਬੁੱਧਵਾਰ ਰਾਤ ਇਕ ਘੋਸ਼ਣਾ ‘ਤੇ ਹਸਤਾਖਰ ਕਰਕੇ ਇੱਕ ਦਰਜਨ ਦੇਸ਼ਾਂ ਦੇ ਲੋਕਾਂ ਨੂੰ ਸੰਯੁਕਤ ਰਾਜ ਅਮਰੀਕਾ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਹੈ।
ਇਹਨਾਂ ਦੇਸ਼ਾਂ ਵਿੱਚ ਅਫਗਾਨਿਸਤਾਨ, ਬਰਮਾ, ਚਾਡ, ਕਾਂਗੋ ਗਣਰਾਜ, ਇਕਵੇਟੋਰਿਅਲ ਗਿਨੀ, ਇਰਿਟ੍ਰੀਆ, ਹੈਤੀ, ਈਰਾਨ, ਲੀਬੀਆ, ਸੋਮਾਲੀਆ, ਸੂਡਾਨ ਅਤੇ ਯਮਨ ਸ਼ਾਮਲ ਹਨ। ਇਸਦੇ ਨਾਲ ਹੀ ਬੁਰੁੰਡੀ, ਕਿਊਬਾ, ਲਾਓਸ, ਸਿਏਰਾ ਲੀਓਨ, ਟੋਗੋ, ਤੁਰਕਮੈਨਿਸਤਾਨ ਅਤੇ ਵੇਨੇਜ਼ੂਏਲਾ ਤੋਂ ਆਉਣ ਵਾਲੇ ਲੋਕਾਂ ਉੱਤੇ ਵੀ ਸਖ਼ਤ ਪਾਬੰਦੀਆਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।