ਹੋਣਹਾਰ ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ ਐਵਾਰਡ ਨਾਲ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ : ਡੀਸੀ

Published on: June 6, 2025 5:34 pm

ਸਿੱਖਿਆ \ ਤਕਨਾਲੋਜੀ ਪੰਜਾਬ

ਬਠਿੰਡਾ, 6 ਜੂਨ : ਦੇਸ਼ ਕਲਿੱਕ ਬਿਓਰੋ

ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਐਵਾਰਡ ਨਾਲ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਐਵਾਰਡ ਉਨ੍ਹਾਂ ਬੱਚਿਆਂ ਨੂੰ ਦਿੱਤੇ ਜਾਣੇ ਹਨ ਜਿਨ੍ਹਾਂ ਬੱਚਿਆਂ ਨੇ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹਨ, ਛੋਟੇ ਬੱਚਿਆ ਲਈ ਰੋਲ ਮਾਡਲ ਹਨ ਜਾਂ ਖੇਡਾਂ ਦੇ ਖੇਤਰਾਂ ਵਿੱਚ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਤੇ ਪ੍ਰਭਾਵ ਪਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਬੱਚਾ ਜੋ 18 ਸਾਲ ਤੋਂ ਘੱਟ ਉਮਰ ਦਾ ਹੈ ਇਸ ਅਵਾਰਡ ਲਈ ਯੋਗ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚੇ ਨੂੰ ਨਾਮਜਦ ਕਰਨ ਲਈ ਆਨਲਾਈਨ ਪੋਰਟਲ https://awards.gov.in ‘ਤੇ ਮਿਤੀ 31 ਜੁਲਾਈ 2025 ਤੱਕ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਮਿੰਨੀ ਸਕੱਤਰੇਤ ‘ਚ ਦੂਸਰੀ ਮੰਜਿਲ ‘ਤੇ ਸਥਿਤ ਕਮਰਾ ਨੰਬਰ 313 ਐਮ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।