ਜਲੰਧਰ, 6 ਜੂਨ, ਦੇਸ਼ ਕਲਿਕ ਬਿਊਰੋ :
ਦੇਸ਼ ਦੇ ਅੰਤਰਰਾਸ਼ਟਰੀ ਸ਼ਾਕਾਹਾਰੀ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਸਿੰਘ ਘੁੰਮਣ (Virender Singh Ghuman) ਨੇ 2027 ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਜਲੰਧਰ ਨਾਲ ਸਬੰਧਤ ਹਨ। ਘੁੰਮਣ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਇਹ ਜਾਣਕਾਰੀ ਦਿੱਤੀ ਹੈ।
ਘੁੰਮਣ ਨੇ ਆਪਣੇ ਪ੍ਰਸ਼ੰਸਕਾਂ ਤੋਂ ਪੁੱਛਿਆ ਹੈ ਕਿ ਕੀ ਉਨ੍ਹਾਂ ਨੂੰ 2027 ਵਿੱਚ ਕਿਸੇ ਪਾਰਟੀ ਵੱਲੋਂ ਚੋਣ ਲੜਨੀ ਚਾਹੀਦੀ ਹੈ ਜਾਂ ਆਜ਼ਾਦ ਉਮੀਦਵਾਰ ਵਜੋਂ। ਇਸ ਦੇ ਨਾਲ ਹੀ ਘੁੰਮਣ ਨੇ ਕਿਹਾ ਕਿ ਚੋਣ ਜਿੱਤ ਕੇ ਉਹ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਗੇ। ਜਿਸ ਕਾਰਨ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਵੀ ਮਿਲੇਗਾ। ਖੇਡਾਂ ਵਿੱਚ ਨੌਜਵਾਨਾਂ ਦੀ ਵੱਧਦੀ ਦਿਲਚਸਪੀ ਨਸ਼ਿਆਂ ਦੀ ਲਤ ਨੂੰ ਖਤਮ ਕਰ ਸਕਦੀ ਹੈ।
ਜਲੰਧਰ ਨਾਲ ਸਬੰਧਤ Virender Singh Ghuman ਇੱਕ ਪੇਸ਼ੇਵਰ ਬਾਡੀ ਬਿਲਡਰ ਹੈ, ਉਸਦੀ ਉਚਾਈ 6.2 ਫੁੱਟ ਹੈ। ਘੁੰਮਣ ਸ਼ਾਕਾਹਾਰੀ ਬਾਡੀ ਬਿਲਡਰ ਹੈ। ਵਰਿੰਦਰ ਸਿੰਘ ਘੁੰਮਣ ਜਲੰਧਰ ਵਿੱਚ ਇੱਕ ਡੇਅਰੀ ਫਾਰਮ ਵੀ ਚਲਾਉਂਦਾ ਹੈ। ਉਨ੍ਹਾਂ ਕੋਲ 100 ਤੋਂ ਵੱਧ ਪਸ਼ੂ ਹਨ।



