ਐੱਸ .ਏ .ਐੱਸ ਨਗਰ, 07 ਜੂਨ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੰਪਾਰਟਮੈਟ/ਰੀਅਪੀਅਰ ਅਤੇ ਵਾਧੂ ਵਿਸ਼ਾ ਦੀਆਂ ਪ੍ਰੀਖਿਆਵਾਂ ਲਈ ਫੀਸ਼ ਭਰਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਜੁਲਾਈ/ਅਗਸਤ-2025 ਦੀਆਂ ਅਨੁਪੂਰਕ ਪ੍ਰੀਖਿਆਵਾਂ ਕੰਪਾਰਟਮੈਂਟ/ਰੀਅਪੀਅਰ ਅਤੇ ਵਾਧੂ ਵਿਸ਼ਾ (ਸਮੇਤ ਓਪਨ ਸਕੂਲ) ਦੀਆਂ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਆਨਲਾਈਨ ਪ੍ਰੀਖਿਆ ਫਾਰਮ ਅਤੇ ਫੀਸਾਂ ਭਰਨ ਸਬੰਧੀ ਵਧੇਰੇ ਜਾਣਾਕਰੀ ਲਈ ਪ੍ਰੋਸਪੈਕਟਸ ਬੋਰਡ ਦੀ ਵੈੱਬਸਾਈਟ www.pseb.ac.in ਤੇ ਉਪਲਬੱਧ ਹੈ।