ਬਾਬਾ ਸਾਹਿਬ ਦੇ ਬੁੱਤ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਕਰਨਗੇ 10 ਜੂਨ ਨੂੰ ਫਿਲੋਰ ਦਾ ਦੌਰਾ

ਪੰਜਾਬ

ਬਾਬਾ ਸਾਹਿਬ ਦੇ ਬੁੱਤ ਦੀ ਬੇਹੁਰਮਤੀ ਦੇ ਮਾਮਲੇ ਵਿਚ ਵਿਚ ਕਮਿਸ਼ਨ ਵਲੋਂ ਡੀ.ਜੀ.ਪੀ. ਪੰਜਾਬ ਤੋਂ ਰਿਪੋਰਟ ਤਲਬ

ਚੰਡੀਗੜ੍ਹ, 8 ਜੂਨ, ਦੇਸ਼ ਕਲਿੱਕ ਬਿਓਰੋ :

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਗਲ ਗੇਟ ਫਿਲੋਰ ਦਾ ਦੌਰਾ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਫਿਲੋਰ ਦੇ ਨੰਗਲ ਗੇਟ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਦੂਸਰੇ ਵਾਰ ਹੋਈ ਬੇਹੁਰਮਤੀ ਦੇ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਜਿਸ ਲਈ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਘਟਨਾ ਸਥਾਨ ਦਾ ਦੌਰਾ ਕਰਕੇ ਬੁੱਤ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਫਿਲੋਰ ਦੇ ਨੰਗਲ ਗੇਟ ਵਿਖੇ ਸਥਿਤ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੂਸਰੀ ਵਾਰ ਹੋਈ ਬੇਹੁਰਮਤੀ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਲੋਂ ਪੰਜਾਬ ਦੇ ਡਾਇਰੈਕਟ ਜਨਰਲ ਆਫ਼ ਪੁਲਿਸ ਤੋਂ ਵੀ 13 ਜੂਨ 2025 ਨੂੰ ਰਿਪੋਰਟ ਤਲਬ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।