ਭਾਖੜਾ ਪਾਣੀ ਵਿਵਾਦ : ਹਾਈਕੋਰਟ ਨੇ ਕਿਹਾ 6 ਮਈ ਨੂੰ ਦਿੱਤੇ ਹੁਕਮ ਬਿਲਕੁਲ ਸਹੀ

Published on: June 8, 2025 8:51 am

ਪੰਜਾਬ

ਚੰਡੀਗੜ੍ਹ, 8 ਜੂਨ, ਦੇਸ਼ ਕਲਿੱਕ ਬਿਓਰੋ :

ਪੰਜਾਬ ਅਤੇ ਹਰਿਆਣਾ ਵਿੱਚਕਾਰ ਭਾਖੜਾ ਦੇ ਪਾਣੀ ਨੂੰ ਲੈ ਕੇ ਚਲ ਰਹੇ ਵਿਵਾਦ ਉਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਹੁਕਮ ਦਿੱਤੇ ਗਏ ਹਨ। ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਸਬੰਧੀ 6 ਮਈ ਨੂੰ ਦਿੱਤੇ ਗਏ ਹੁਕਮ ਬਿਲਕੁਲ ਸਹੀ ਸਨ। ਹਾਈਕੋਰਟ ਨੇ ਕਿਹਾ ਕਿ ਹੁਣ ਇਸ ਵਿੱਚ ਦਖਲ ਦੇਣ ਦਾ ਕੋਈ ਆਧਾਰ ਨਹੀਂ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਹੁਣ 6 ਮਈ ਦੇ ਹੁਕਮ ਹੀ ਲਾਗੂ ਰਹਿਣਗੇ। 

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਪਾਣੀ ਛੱਡਣ ਦਾ ਜੋ ਆਦੇਸ਼ ਦਿੱਤਾ ਗਿਆ ਸੀ, ਉਹ ਇੱਕ ਐਮਰਜੈਂਸੀ ਸਥਿਤੀ ‘ਚ ਕੀਤੀ ਗਈ ਕਾਰਵਾਈ ਸੀ, ਜਿਸ ਨਾਲ ਲੱਖਾਂ ਲੋਕਾਂ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾਈ ਗਈ। ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਨੂੰ ਕੋਈ ਇਤਰਾਜ਼ ਹੈ ਤਾਂ ਉਹ ਨਿਯਮ ਸੱਤ ਦੇ ਤਹਿਤ ਕੇਂਦਰ ਸਰਕਾਰ ਨੂੰ ਰਸਮੀ ਹਵਾਲਾ ਦੇ ਸਕਦਾ ਹੈ, ਜਿਸ ਲਈ ਉਸਨੂੰ ਪਹਿਲਾਂ ਹੀ ਹੁਕਮ ਵਿੱਚ ਆਜ਼ਾਦੀ ਦਿੱਤੀ ਜਾ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਬੀਬੀਐਮਬੀ ਦੇ ਹਰਿਆਣਾ ਨੂੰ ਪਾਣੀ ਦੇਣ ਦੇ ਫੈਸਲੇ ‘ਤੇ ਹਾਈ ਕੋਰਟ ਵਿੱਚ ਇੱਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ 2 ਮਈ 2024 ਨੂੰ ਬੀਬੀਐਮਬੀ ਵੱਲੋਂ ਹਰਿਆਣਾ ਨੂੰ 8,500 ਕਿਊਸਿਕ ਪਾਣੀ ਦੇਣ ਦਾ ਫੈਸਲਾ ਪੰਜਾਬ ਸਰਕਾਰ ਦੀ ਇਜਾਜ਼ਤ ਤੋਂ ਬਿਨਾਂ ਅਤੇ ਨਿਯਮਾਂ ਦੇ ਵਿਰੁੱਧ ਸੀ। ਕੇਂਦਰ ਅਤੇ ਹਰਿਆਣਾ ਸਰਕਾਰਾਂ ‘ਤੇ ਤੱਥ ਲੁਕਾਉਣ ਦਾ ਆਰੋਪ ਲਗਾਇਆ ਗਿਆ ਸੀ। ਸਰਕਾਰ ਨੇ ਅਰਜ਼ੀ ਦਾਇਰ ਕੀਤੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।