ਸੜਕ ਹਾਦਸੇ ’ਚ ਦੋ ਦੋਸਤਾਂ ਦੀ ਮੌਤ

ਪੰਜਾਬ

ਜਲੰਧਰ, 8 ਜੂਨ, ਦੇਸ਼ ਕਲਿੱਕ ਬਿਓਰੋ :

ਜਲੰਧਰ ਜ਼ਿਲ੍ਹੇ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਾਇਆ ਦੇ ਬੋਪਾਰਾਏ ਨਹਿਰ ਪੁਲ ਉਤੇ ਇਕ ਮੋਟਰਸਾਈਕਲ ਉਤੇ ਸਵਾਰ ਦੋ ਦੋਸਤਾਂ ਨੂੰ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋਵੇਂ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਪਿੰਡ ਘੁੜਕਾ ਦੇ ਰਹਿਣ ਵਾਲੇ ਸਿਮਰਜੀਤ ਸਿੰਘ ਅਤੇ ਲਾਲੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਸਿਮਰਜੀਤ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਲਾਲੀ 10ਵੀਂ ਕਲਾਸ ਦਾ ਵਿਦਿਆਰਥੀ ਸੀ। ਲਾਲੀ 6 ਭੈਣਾਂ ਦਾ ਇਕੱਲਾ ਭਰਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਦੋਵੇਂ ਨੌਜਵਾਨ ਬਾਈਕ ‘ਤੇ ਸਵਾਰ ਸਨ ਅਤੇ ਦੋਵੇਂ ਗੁਰਾਇਆ ਤੋਂ ਸੰਗ ਢੇਸੀਆਂ ਵੱਲ ਆ ਰਹੇ ਸਨ। ਦੋਵੇਂ ਨੌਜਵਾਨਾਂ ਦੀ ਮੌਤ ਸਿਰ ਵਿੱਚ ਸੱਟਾਂ ਲੱਗਣ ਕਾਰਨ ਹੋਈ ਹੈ।

ਘਟਨਾ ਦਾ ਪਤਾ ਚਲਦਿਆ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਭੇਜ ਦਿੱਤਾ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।