ਹਜਾਰਾਂ ਸਕੂਲ ਅਧਿਆਪਕਾਂ ਦੇ ਪੈਂਡਿੰਗ ਮਸਲੇ ਹੱਲ ਕਰਨ ਲਈ ਖੁਦ ਮੁੱਖ ਮੰਤਰੀ ਆਉਣ ਅੱਗੇ : ਡੀ ਟੀ ਐਫ
ਮੋਹਾਲੀ, 9 ਜੂਨ, ਦੇਸ਼ ਕਲਿੱਕ ਬਿਓਰੋ :
ਡੀ. ਟੀ. ਐਫ. ਜਿਲ੍ਹਾ ਮੋਹਾਲੀ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ ਦੇ ਨਾਅਰੇ ਨੂੰ ਖੋਖਲਾ ਕਰਾਰ ਦਿੰਦੇ ਹੋਏ ਅਧਿਆਪਕਾਂ ਦੀਆਂ ਵਿਭਾਗੀ ਤੇ ਵਿੱਤੀ ਮੰਗਾਂ ਦਾ ਹੱਲ ਨਾ ਹੋਣ ਦੇ ਵਿਰੋਧ ਵਜੋਂ 11 ਜੂਨ ਨੂੰ ਲੁਧਿਆਣਾ ਸ਼ਹਿਰ ਵਿੱਚ ਸੂਬਾ ਪੱਧਰੀ ਰੋਸ ਮੁਜਾਹਰੇ ਵਿੱਚ ਭਰਵੀਂ ਸਮੂਲੀਅਤ ਕਰਨ ਅਤੇ ਅਧਿਆਪਕਾਂ ਨੂੰ ਲਾਮਬੰਦ ਕਰਨ ਲਈ ਜਿਲ੍ਹਾ ਇਕਾਈ ਮੋਹਾਲੀ ਦੀ ਮੀਟਿੰਗ ਗੁਰਪਿਆਰ ਸਿੰਘ ਕੋਟਲੀ ਦੀ ਅਗਵਾਈ ਵਿੱਚ ਕੀਤੀ ਗਈ।
ਜਿਲ੍ਹਾ ਸਕੱਤਰ ਅਮਰੀਕ ਸਿੰਘ ਨੇ ਕਿਹਾ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਵੱਲੋਂ ਵਾਰ ਵਾਰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨਾ ਗੈਰ ਜਿੰਮੇਵਾਰੀ ਵਾਲਾ ਰਵੱਈਆ ਹੈ। ਅਧਿਆਪਕ ਮੰਗਾਂ ਅਤੇ ਮਸਲੇ ਹੱਲ ਕਰਨ ਲਈ ਮੁੱਖ ਮੰਤਰੀ ਨੂੰ ਖੁਦ ਸੰਜੀਦਗੀ ਨਾਲ ਅੱਗੇ ਆਉਣਾ ਚਾਹੀਦਾ ਹੈ। ਡਾਕਟਰ ਹਰਿੰਦਰ ਸਿੰਘ,ਸ਼ਿਵ ਸ਼ੰਕਰ,ਰੌਸ਼ਨ ਲਾਲ,ਰਮੇਸ਼ ਕੁਮਾਰ, ਚਰਨਜੀਤ ਸਿੰਘ,ਹਰਤੇਜ ਸਿੰਘ,ਗੁਰਸ਼ਰਨ ਸਿੰਘ,ਮੈਡਮ ਪ੍ਰੇਮ ਰਾਣੀ,ਅਪਰਨਾ ਮਿਸਰਾ ਆਦਿ ਆਗੂਆਂ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਿਕਾਸਟ ਮੈਰਿਟ ਸੂਚੀਆਂ ‘ਚੋਂ ਬਾਹਰ ਕੀਤੇ 3704 ਮਾਸਟਰ ਕਾਡਰ, 899 ਅੰਗਰੇਜ਼ੀ, 6635 ਈਟੀਟੀ ਦੇ ਸੈਕੜੇ ਅਧਿਆਪਕਾਂ ਦੀ ਹੁਣ ਤੱਕ ਦੀ ਨੌਕਰੀ ਅਤੇ ਭਵਿੱਖ ਪੂਰਨ ਸੁਰੱਖਿਅਤ ਕੀਤਾ ਜਾਵੇ। 3704 ਕਾਡਰ ਅਤੇ 6635 ਈਟੀਟੀ ਨੂੰ ਜਾਰੀ ਸੇਵਾਵਾਂ ਟਰਮੀਨੇਸ਼ਨ ਸੰਬੰਧੀ ਸ਼ੋ ਕਾਜ਼ ਨੋਟਿਸ ਮੁੱਢੋਂ ਰੱਦ ਕੀਤੇ ਜਾਣ। 6635 ਈਟੀਟੀ, 4161 ਤੇ 2392 ਮਾਸਟਰ, ਪੱਖਪਾਤੀ ਸਟੇਸ਼ਨ ਚੋਣ ਨੀਤੀ ਦਾ ਸ਼ਿਕਾਰ ਈਟੀਟੀ ਤੋਂ ਮਾਸਟਰ ਅਤੇ ਮਾਸਟਰ ਤੋਂ ਲੈਕਚਰਾਰ ਪ੍ਰੋਮੋਟਡ ਅਧਿਆਪਕਾਂ ਅਤੇ ਛੋਟ ਪ੍ਰਾਪਤ ਕੈਟੇਗਰੀਆਂ ਲਈ ਬਿਨਾਂ ਸ਼ਰਤ ਬਦਲੀ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ ।ਅਧਿਆਪਕਾਂ ਦੇ ਈਟੀਟੀ ਤੋਂ ਬੀਪੀਈਓ (ਸੀਐੱਚਟੀ ਤੱਕ ਜਿਲ੍ਹਾ ਕਾਡਰ ਮੰਨਦਿਆਂ) ਅਤੇ ਮਾਸਟਰ ਤੋਂ ਲੈ ਕੇ ਪ੍ਰਿੰਸੀਪਲ ਤੱਕ ਦੇ ਸਾਰੇ ਟੀਚਿੰਗ ਅਤੇ ਨਾਨ-ਟੀਚਿੰਗ ਦੀਆਂ ਸਾਰੀਆਂ ਪੈਡਿੰਗ ਤਰੱਕੀਆਂ 75% ਤਰੱਕੀ ਕੋਟੇ ਅੁਨਸਾਰ ਬਿਨਾਂ ਕਿਸੇ ਪੱਖਪਾਤ ਸਾਰੇ ਖਾਲੀ ਸਟੇਸ਼ਨ ਸ਼ੋ ਕਰਕੇ ਮੁਕੰਮਲ ਕੀਤੀਆਂ ਜਾਣ।ਕੰਪਿਊਟਰ ਅਧਿਆਪਕਾਂ, ਮੈਰੀਟੋਰੀਅਸ ਅਧਿਆਪਕਾਂ, ਐਸੋਸੀਏਟ ਅਧਿਆਪਕਾਂ, ਸਮੂਹ ਕੱਚੇ ਅਧਿਆਪਕਾਂ ਅਤੇ ਸਮੱਗਰਾ ਅਧੀਨ ਨਾਨ ਟੀਚਿੰਗ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ।5178 ਅਧਿਆਪਕਾਂ ਨੂੰ ਪਰਖ ਸਮੇਂ ਵਿੱਚ ਪੂਰੇ ਤਨਖਾਹ ਸਕੇਲ ਅੁਨਸਾਰ ਬਕਾਏ ਦੇਣ ਦੇ ਅਦਾਲਤੀ ਫੈਸਲੇ ਨੂੰ ਜਨਰਲਾਇਜ਼ ਕਰਨ ਦਾ ਫੈਸਲਾ ਹਕੀਕੀ ਰੂਪ ਵਿੱਚ ਲਾਗੂ ਕੀਤਾ ਜਾਵੇ। ਮਿਤੀ 17-07-2020 ਤੋਂ ਬਾਅਦ ਲਾਗੂ ਕੀਤੇ ਨਵੇਂ ਸਕੇਲ ਰੱਦ ਕਰਕੇ ਪੰਜਾਬ ਤਨਖ਼ਾਹ ਸਕੇਲ ਬਹਾਲ ਕਰਨ ਅਤੇ ਪਰਖ ਸਮੇਂ ਦੌਰਾਨ ਪੂਰੇ ਤਨਖ਼ਾਹ ਸਕੇਲ ਦੇਣ ਸਬੰਧੀ ਆਏ ਅਦਾਲਤੀ ਫੈਸਲੇ ਲਾਗੂ ਕੀਤੇ ਜਾਣ। ਪੁਰਾਣੀ ਪੈਨਸ਼ਨ, ਕੱਟੇ ਗਏ ਸਾਰੇ ਭੱਤੇ ਸਮੇਤ ਪੇਂਡੂ ਤੇ ਬਾਰਡਰ ਇਲਾਕਾ ਭੱਤੇ ਅਤੇ ਸਲਾਨਾ ਪ੍ਰਵੀਨਤਾ ਸਕੀਮ (ਏ.ਸੀ.ਪੀ.) ਬਹਾਲ ਕੀਤੇ ਜਾਣ ਅਤੇ ਮੁਲਾਜ਼ਮਾਂ ਦਾ ਪੈਂਡਿੰਗ 13% ਡੀ.ਏ. ਜਾਰੀ ਕੀਤਾ ਜਾਵੇ।ਨਰਿੰਦਰ ਭੰਡਾਰੀ (ਕਪੂਰਥਲਾ) ਦੀ ਟਰਮੀਨੇਸ਼ਨ ਤਜਵੀਜ ਰੱਦ ਕਰਕੇ ਸੇਵਾਵਾਂ ਕਨਫਰਮ ਕੀਤੀਆਂ ਜਾਣ ਅਤੇ ਓ.ਡੀ.ਐੱਲ ਅਧਿਆਪਕਾਂ (3442,7654 ਭਰਤੀਆਂ) ਦੇ ਪੈਂਡਿੰਗ ਰੈਗੂਲਰ ਆਰਡਰ ਜਾਰੀ ਕੀਤੇ ਜਾਣ। ਡਾ.ਰਵਿੰਦਰ ਕੰਬੋਜ਼ ਦਾ ਟਰਮੀਨੇਸ਼ਨ ਆਰਡਰ ਰੱਦ ਕਰਨ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਲਾਗੂ ਕਰਕੇ ਪੈਡਿੰਗ ਰੈਗੂਲਰ ਪੱਤਰ ਜਾਰੀ ਕੀਤਾ ਜਾਵੇ। (ii)ਓਡੀਐੱਲ ਅਧਿਆਪਕਾਂ ਨੂੰ ਰੈਗੂਲਰ ਦੀ ਮਿਤੀ ਤੋਂ ਪੂਰੀ ਤਨਖਾਹ ਅਨੁਸਾਰ ਬਕਾਏ ਦੇਣ ਦੇ ਹੱਕ ‘ਚ ਆਇਆ ਹਾਈ ਕੋਰਟ ਦਾ ਫੈਸਲਾ ਲਾਗੂ ਕੀਤਾ ਜਾਵੇ। ਪ੍ਰਿੰਸੀਪਲ, ਬੀਪੀਈਓ, ਹੈਡਮਾਸਟਰਜ਼ ਦੀ ਸਿੱਧੀ ਭਰਤੀ ਰੱਦ ਕਰਨ ਦੀ ਥਾਂ 25% ਕੋਟੇ ਅਨੁਸਾਰ ਮੁਕੰਮਲ ਕੀਤੀ ਜਾਵੇ।ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਦੇ ਤਨਖ਼ਾਹ ਗ੍ਰੇਡ ਘਟਾਉਣ ਦਾ ਫੈਸਲਾ ਰੱਦ ਕੀਤਾ ਜਾਵੇ।180 ਈਟੀਟੀ ਅਧਿਆਪਕਾਂ ਦੀ ਮੁੱਢਲੀ ਹਾਜ਼ਰੀ ਤੋਂ ਸਾਰੇ ਲਾਭ ਬਹਾਲ ਕਰਕੇ ਪੁਰਾਣੇ ਤਨਖ਼ਾਹ ਸਕੇਲ ਤੇ ਬਾਕੀ ਲਾਭ ਬਹਾਲ ਕੀਤੇ ਜਾਣ।10ਸਾਲ ਦੀ ਸੇਵਾ ਪੂਰੀ ਕਰ ਚੁੱਕੇ 125 ਵਲੰਟੀਅਰ ਟੀਚਰਜ਼ ਨੂੰ ਐਸੋਸੀਏਟ ਟੀਚਰ ਦਾ ਦਰਜਾ ਦਿੱਤਾ ਜਾਵੇ।ਰੋਜਾਨਾ 9 ਪੀਰੀਅਡ ਅਨੁਸਾਰ ਰੇਸ਼ਨੇਲਾਈਜੇਸ਼ਨ ਪਾਲਿਸੀ ਲਾਗੂ ਕਰਕੇ ਪ੍ਰੀ ਪ੍ਰਾਇਮਰੀ ਅਤੇ ਪ੍ਰਾਇਮਰੀ ਲਈ ਹਰੇਕ ਜਮਾਤ ਲਈ ਇਕ ਅਧਿਆਪਕ ਦਿੱਤਾ ਜਾਵੇ ਅਤੇ ਖਤਮ ਕੀਤੀਆਂ ਪੋਸਟਾਂ ਨੂੰ ਬਹਾਲ ਕੀਤਾ ਜਾਵੇ।3582 ਮਾਸਟਰ ਕਾਡਰ ਨੂੰ ਟ੍ਰੇਨਿੰਗ ਲੱਗਣ ਦੀ ਮਿਤੀ ਤੋਂ ਸਾਰੀ ਠੇਕਾ ਅਧਾਰਿਤ ਨੌਕਰੀ ਨੂੰ ਗਿਣਿਆ ਜਾਵੇ