ਚੰਡੀਗੜ੍ਹ, 9 ਜੂਨ, ਦੇਸ਼ ਕਲਿੱਕ ਬਿਓਰੋ :
ਆਪਣੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ। ਮੰਗਾਂ ਉਤੇ ਵਿਚਾਰ ਕਰਨ ਸਬੰਧੀ ਕੈਬਨਿਟ ਸਬ ਕਮੇਟੀ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਮੁਤਾਬਕ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੂੰ 12 ਜੂਨ ਨੂੰ ਦੁਪਹਿਰ 12.30 ਵਜੇ ਮੀਟਿੰਗ ਲਈ ਬੁਲਾਇਆ ਗਿਆ ਹੈ। ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਬੰਧਤ ਯੂਨੀਅਨ 4 ਆਗੂਆਂ ਨੂੰ ਮੀਟਿੰਗ ਵਿੱਚ ਸਮੇਂ ਸਿਰ ਸ਼ਾਮਲ ਹੋਣ ਲਈ ਸੂਚਿਤ ਕੀਤਾ ਜਾਵੇ। ਇਸ ਦਾ ਉਤਾਰਾ ਇਸ ਵਿਭਾਗ ਨੂੰ ਸੂਚਨਾ ਹਿੱਤ ਭੇਜਿਆ ਜਾਕੇ ਅਤੇ ਜੇਕਰ ਯੂਨੀਅਨ ਨੁਮਾਇੰਦਿਆਂ ਮੀਟਿੰਗ ਵਿੱਚ ਸਮੇਂ ਸਿਰ ਹਾਜ਼ਰ ਨਹੀਂ ਹੁੰਦੇ ਤਾਂ ਮੀਟਿੰਗ ਕੈਂਸਲ ਕਰ ਦਿੱਤੀ ਜਾਵੇਗਾ। ਇਸ ਸਬੰਧੀ ਮੁੱਖ ਸਕੱਤਰ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪ੍ਰਮੁੱਖ ਸਕੱਤਰ, ਨੂੰ ਬਤੌਰ ਨੋਡਲ ਵਿਭਾਗ ਭੇਜਦੇ ਹੋਏ ਮੀਟਿੰਗ ਵਿੱਚ ਵਿਚਾਰੇ ਜਾਣ ਵਾਲੇ ਅਜੰਡੇ ਸਮੇਤ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਅਜੰਡੇ ਦੀ ਕਾਪੀ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਕੈਬਨਿਟ ਮੰਤਰੀ ਸਹਿਬਾਨ ਨੂੰ ਅਤੇ ਹੋਰ ਨੁਮਾਇੰਦਿਆਂ ਨੂੰ ਸਮੇਂ ਸਿਰ ਮੁਹੱਈਆ ਰਕਵਾਈ ਜਾਵੇ। ਮੀਟਿੰਗ ਦੀ ਕਾਰਵਾਈ ਦੀ ਰਿਪੋਰਟ ਵੀ ਆਪਣੇ ਪੱਧਰ ਉਤੇ ਜਾਰੀ ਕਰਕੇ ਬ੍ਰਾਂਚ ਨੂੰ ਭੇਜੀ ਜਾਵੇ।