ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰਜ ਫਰੰਟ ਵੱਲੋਂ 14 ਨੂੰ ਲੁਧਿਆਣਾ ਵਿਖੇ ਹੱਲਾ ਬੋਲ ਰੈਲੀ

Published on: June 9, 2025 9:53 pm

ਸਿੱਖਿਆ \ ਤਕਨਾਲੋਜੀ

ਮੋਰਿੰਡਾ, 9 ਜੂਨ (ਭਟੋਆ) 

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸ਼ਹੀਦ ਭਗਤ ਸਿੰਘ ਦੇ ਪਿੰਡ ਤੋਂ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੀ ਆਪ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਤੋਂ ਪਾਸਾ ਵੱਟ ਲਿਆ l ਸ. ਭਗਤ ਸਿੰਘ ਨੇ ਹਮੇਸ਼ਾ ਫਾਸਿਸਟ(ਪੂੰਜੀਵਾਦੀ) ਸਰਕਾਰਾਂ ਖਿਲਾਫ ਅਪਣੀ ਲੜਾਈ ਲੜੀ , ਪਰ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣ ਵਾਲੀ ਆਪ ਪਾਰਟੀ ਅੱਜ ਸਰਕਾਰੀ ਵਿਭਾਗਾਂ ਨੂੰ ਕਾਰਪੋਰੇਟ ਘਰਾਣਿਆ ਦੇ ਹਵਾਲੇ ਕਰਨ ਜਾ ਰਹੀ ਹੈ l ਜਿਸ ਨੂੰ ਲੈ ਕੇ ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰਜ ਫਰੰਟ ਵੱਲੋਂ 14 ਜੂਨ ਨੂੰ ਲੁਧਿਆਣਾ ਵਿਖੇ ਹੱਲਾ ਬੋਲ ਰੈਲੀ ਕੀਤੀ ਜਾ ਰਹੀ ਹੈ। ਫਰੰਟ ਦੇ ਆਗੂਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਕੰਪਨੀਆਂ ਨੂੰ ਬਾਹਰ ਕੱਢਣ ਵਜਾਏ ਉਹਨਾਂ ਨੂੰ ਹੋਰ ਸਰਕਾਰੀ ਸਕੂਲ ਸੌਪਣ ਜਾ ਰਹੀ ਹੈ l ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਨਣ ਉਪਰੰਤ ਸਾਰੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਪਰ ਤ੍ਰਾਸਦੀ ਇਹ ਹੈ ਕਿ ਵਰਤਮਾਨ ਪੰਜਾਬ ਸਰਕਾਰ ਕੱਚੇ ਮੁਲਜ਼ਮਾਂ ਦੀ ਮੰਗਾਂ ਹੱਲ ਕਰਨ ਦੀ ਵਜਾਏ ਮੀਟਿੰਗ ਕਰਨ ਤੋਂ ਵੀ ਮੁਨਕਰ ਹੋ ਰਹੀ ਹੈ ਤੇ ਪਹਿਲਾ ਦੀਆਂ ਸਰਕਾਰਾਂ ਵਾਂਗ ਕਾਰਪੋਰੇਟ ਘਰਾਣਿਆ ਦੀ ਸੇਵਾ ਲਈ ਵਾਜਿਦ ਹੈ l ਫ੍ਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ ਜਲਦ ਹੀ ਸਿੱਖਿਆ ਮੰਤਰੀ ਅਤੇ ਵਿਭਾਗ ਅੱਗੇ ਰੋਸ਼ ਪ੍ਰਦਰਸ਼ਨ ਕਰਕੇ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਸਾਮਨੇ ਲੈ ਕੇ ਆਇਆ ਜਾਵੇਗਾ l ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ,ਰਿਸ਼ੀ ਸੋਨੀ ,ਕਰਨੈਲ ਸਿੰਘ, ਸੰਦੀਪ ਕੁਮਾਰ, ਭੁਵਨੇਸ਼ ਰਾਣਾ, ਹਰਮਿੰਦਰ ਸਿੰਘ,ਹਰਜੀਤ ਸਿੰਘ ਅਤੇ ਹੋਰ ਸਾਥੀ ਸ਼ਾਮਿਲ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।