ਅਤਿ ਦੀ ਪੈ ਰਹੀ ਗਰਮੀ ਤੋਂ ਬਚਣ ਲਈ ਨਦੀ ’ਚ ਨਹਾਉਣ ਗਏ 8 ਦੋਸਤਾਂ ਦੀ ਡੁੱਬਣ ਕਾਰਨ ਮੌਤ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ।
ਟੋਂਕ, 10 ਜੂਨ, ਦੇਸ਼ ਕਲਿੱਕ ਬਿਓਰੋ :
ਅਤਿ ਦੀ ਪੈ ਰਹੀ ਗਰਮੀ ਤੋਂ ਬਚਣ ਲਈ ਨਦੀ ’ਚ ਨਹਾਉਣ ਗਏ 8 ਦੋਸਤਾਂ ਦੀ ਡੁੱਬਣ ਕਾਰਨ ਮੌਤ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਰਾਜਸਥਾਨ ਦੇ ਟੋਂਕ ਵਿੱਚ ਵਾਪਰੀ। ਮਿਲੀ ਜਾਣਕਾਰੀ ਅਨੁਸਾਰ ਬਨਾਸ ਨਦੀ ਵਿੱਚ ਨਹਾਉਣ ਲਈ ਗਏ 11 ਨੌਜਵਾਨ ਡੁੱਬ ਗਈ। ਸਥਾਨਕ ਲੋਕਾਂ ਤੇ ਪੁਲਿਸ ਮੁਲਾਜ਼ਮਾਂ ਨੇ 8 ਨੌਜਵਾਨਾਂ ਨੂੰ ਬਾਹਰ ਕੱਢ ਲਿਆ। ਸਾਰਿਆਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਜ਼ਿਲ੍ਹਾ ਪੁਲਿਸ ਸੁਪਰਡੈਂਟ ਵਿਕਾਸ ਸਾਂਗਵਾਨ ਨੇ ਦੱਸਿਆ ਕਿ ਜੈਪੁਰ ਤੋਂ 11 ਨੌਜਵਾਨ ਪਿਕਨਿਕ ਮਨਾਉਣ ਲਈ ਟੋਂਕ ਬਨਾਸ ਨਦੀ ਪਹੁੰਚੇ ਸਨ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। 8 ਨੌਜਵਾਨ ਡੁੱਬ ਗਏ। ਇਨ੍ਹਾਂ ਸਾਰਿਆਂ ਦੀ ਉਮਰ 25 ਤੋਂ 30 ਸਾਲ ਵਿਚਕਾਰ ਹੋਵੇਗੀ। ਉਨ੍ਹਾਂ ਦੱਸਿਆ ਕਿ ਤਿੰਨ ਨੌਜਵਾਨਾਂ ਦਾ ਇਲਾਜ ਚਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਸਿਥਰ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ ਹੈ।