ਪੈਨਸ਼ਨ ਮਹਾਂ ਸੰਘ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ 

Published on: June 10, 2025 5:37 pm

ਟ੍ਰਾਈਸਿਟੀ

ਚਮਕੌਰ ਸਾਹਿਬ / ਮੋਰਿੰਡਾ  10 ਜੂਨ ਭਟੋਆ 

         ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿੱਚ ਸਭ ਤੋਂ ਪਹਿਲਾਂ ਜਿਨਾਂ ਸਾਥੀਆਂ ਦਾ ਜਨਮ ਦਿਨ ਇਸ ਮਹੀਨੇ ਵਿੱਚ ਆਉਂਦਾ ਹੈ, ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਸੰਘ ਦੇ ਜਨਰਲ ਸਕੱਤਰ ਲਛਮਣ ਸਿੰਘ ਅਤੇ ਪਵਨ ਕੁਮਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੈਂਬਰਾਂ ਵੱਲੋਂ ਪੈਨਸ਼ਨਰਾਂ ਦੀਆਂ ਲੱਟਕਦੀਆਂ ਜਾਇਜ ਅਤੇ ਹੱਕੀ ਮੰਗਾਂ ਸਰਕਾਰ ਵੱਲੋਂ ਲਾਗੂ ਨਾ ਕਰਨ ਦੀ ਨਿਖੇਧੀ ਕੀਤੀ ਗਈ । ਇਸ ਤੋਂ ਬਾਅਦ ਸਾਬਕਾ ਜਿਲ੍ਹਾ ਸਿੱਖਿਆ ਅਫਸਰ ਭਾਗ ਸਿੰਘ ਮਕੜੌਨਾ , ਹਰਚੰਦ ਸਿੰਘ, ਬਾਰਾ ਸਿੰਘ ਕੰਗ, ਸੁਰਿੰਦਰਜੀਤ ਵਰਮਾ, ਪਰਮਜੀਤ ਕੌਰ ਅਤੇ ਸੁਰਿੰਦਰਪਾਲ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ 18 ਫਰਵਰੀ 2025 ਦੇ ਨੋਟੀਫਿਕੇਸ਼ਨ ਅਨੁਸਾਰ 1 ਜਨਵਰੀ 2016 ਤੋਂ 30 ਜੂਨ 2021ਤੱਕ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਲੀਵ ਇਨਕੈਸ਼ਮੈਂਟ ਦੀ ਪਹਿਲੀ ਕਿਸ਼ਤ ਜੋ ਅਪਰੈਲ 2025 ਵਿੱਚ ਦੇਣੀ ਬਣਦੀ ਸੀ ਤੁਰੰਤ ਦਿੱਤੀ ਜਾਵੇ ਅਤੇ ਸਵਰਗ ਸਿਧਾਰ ਗਏ ਪੈਨਸ਼ਨਰਾਂ ਦਾ ਬਕਾਇਆ ਉਨ੍ਹਾਂ ਦੇ ਵਾਰਿਸਾਂ ਨੂੰ ਤੁਰੰਤ ਦਿੱਤਾ ਜਾਵੇ । ਪੈਨਸ਼ਨਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਉਹ ਮੰਗਾਂ ਲਾਗੂ ਨਾ ਕਰਨ ਸਬੰਧੀ ਲੁਧਿਆਣਾ ਵਿਖੇ ਹੋ ਰਹੀ ਜਿਮਨੀ ਚੋਣ ਵਿੱਚ ਸਰਕਾਰ ਦਾ ਡੱਟ ਕੇ ਵਿਰੋਧ ਕਰਨਗੇ ਕੀਤਾ ਜਾਵੇਗਾ। ਮੀਟਿੰਗ ਤੋਂ ਬਾਅਦ ਇਲਾਕੇ ਦੇ ਸਰਕਾਰੀ ਸਕੂਲਾਂ ਦੇ ਬੋਰਡ ਦੀ ਪ੍ਰੀਖਿਆ ਵਿੱਚੋਂ ਬਲਾਕ ਪੱਧਰ ਤੇ ਪੰਜਵੀਂ, ਅੱਠਵੀਂ ,ਦਸਵੀਂ ਅਤੇ 12ਵੀ ਜਮਾਤਾਂ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਸੂਪਰਡੈਂਟ ਇੰਜੀਨੀਅਰ ਗੁਰਨਾਮ ਸਿੰਘ ਨੇ ਸੰਘ ਦੀ 2100 ਰੁਪਏ ਅਤੇ ਸਾਬਕਾ ਡਿਪਟੀ ਡਾਇਰੈਕਟਰ ਸੰਗਤ ਸਿੰਘ ਲੌਗੀਆ ਨੇ 5 ਹਜਾਰ ਰੁਪਏ ਦੀ ਮੱਦਦ ਕੀਤੀ । ਇਸ ਮੌਕੇ ਨੌਹਰੀਆ ਸਿੰਘ , ਗੁਰਦੇਵ ਸਿੰਘ , ਡਾ ਬੁੱਧ ਸਿੰਘ, ਮੋਹਨ ਸਿੰਘ, ਗੁਰਦਿਆਲ ਸਿੰਘ, ਸੁਰਜੀਤ ਸਿੰਘ ਸ਼ਾਮ ਲਾਲ,ਪ੍ਰਕਾਸ਼ ਸਿੰਘ, ਗੁਰਨਾਮ ਸਿੰਘ , ਮਦਲਜੀਤ ਕੌਰ ਅਤੇ ਜਰਨੈਲ ਸਿੰਘ ਆਦਿ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।