ਟਾਂਡਾ ਉੜਮੁੜ ਨੇੜੇ ਕਾਰ ਬੇਕਾਬੂ ਹੋ ਕੇ ਪਲਟੀ, ਔਰਤ ਦੀ ਮੌਤ ਚਾਰ ਜ਼ਖ਼ਮੀ

ਪੰਜਾਬ

ਟਾਂਡਾ ਉੜਮੁੜ, 10 ਜੂਨ, ਦੇਸ਼ ਕਲਿਕ ਬਿਊਰੋ :
ਟਾਂਡਾ ਉੜਮੁੜ ਨੇੜੇ ਦਾਰਾਪੁਰ ਬਾਈਪਾਸ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ, ਜਦੋਂ ਕਿ ਕਾਰ ਵਿੱਚ ਸਵਾਰ 4 ਹੋਰ ਲੋਕ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਪਰਿਵਾਰ ਜੰਮੂ ਦੇ ਡੋਡਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਕਪੂਰਥਲਾ ਵਿੱਚ ਆਪਣੇ ਇੱਕ ਰਿਸ਼ਤੇਦਾਰ ਨੂੰ ਮਿਲਣ ਜਾ ਰਿਹਾ ਸੀ। ਰਸਤੇ ਵਿੱਚ ਜਦੋਂ ਉਹ ਟਾਂਡਾ ਨੇੜੇ ਦਾਰਾਪੁਰ ਬਾਈਪਾਸ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਸੜਕ ਦੇ ਕਿਨਾਰੇ ਪਲਟ ਗਈ। ਹਾਦਸੇ ਵਿੱਚ ਕਾਰ ਵਿੱਚ ਸਵਾਰ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ 4 ਹੋਰ ਲੋਕ ਜ਼ਖਮੀ ਹੋ ਗਏ।
ਜ਼ਖਮੀਆਂ ਨੂੰ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।