ਮੋਹਾਲੀ: 10 ਜੂਨ, ਦੇਸ਼ ਕਲਿੱਕ ਬਿਓਰੋ
Fast Track Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਸੀ ਐਮ ਅਰਵਿੰਦ ਕੇਜਰੀਵਾਲ ਨੇ ਪੰਜਾਬ ਉਦਯੋਗ ਕ੍ਰਾਂਤੀ’ ਤਹਿਤ Fast Track Punjab ਪੋਰਟਲ ਲਾਂਚ ਕੀਤਾ। ਇਸ ਮੌਕੇ CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ‘ਚ ਨਿਵੇਸ਼ ਕਰਨ ਲਈ ਉਦਯੋਗਪਤੀਆਂ ਨੂੰ ਬਿਹਤਰ ਤੇ ਆਸਾਨ ਸਿਸਟਮ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਯੂਨਿਟ ਸਥਾਪਿਤ ਕਰਨ ਲਈ ਹੁਣ ਦਫ਼ਤਰੀ ਖੱਜਲ ਖੁਆਰੀ ਤੋਂ ਨਿਜਾਤ ਮਿਲੇਗੀ ਤੇ ਸਾਰੀਆਂ ਮਨਜ਼ੂਰੀਆਂ ਬੇਹੱਦ ਘੱਟ ਸਮੇਂ ਤੇ ਆਨਲਾਈਨ ਪ੍ਰਕਿਰਿਆ ਜ਼ਰੀਏ ਮਿਲਿਆ ਕਰਨਗੀਆਂ।