ਨਵੀਂ ਦਿੱਲੀ, 10 ਜੂਨ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਰਬ-ਪਾਰਟੀ ਵਫ਼ਦਾਂ ਨਾਲ ਮੁਲਾਕਾਤ ਕਰਨਗੇ।ਇਹ ਵਫ਼ਦ ਦੁਨੀਆ ਨੂੰ ਆਪ੍ਰੇਸ਼ਨ ਸੰਧੂਰ ਅਤੇ ਅੱਤਵਾਦ ਵਿਰੁੱਧ ਭਾਰਤ ਦੇ ਸਟੈਂਡ ਬਾਰੇ ਦੱਸਣ ਗਿਆ ਸੀ। ਇਹ ਮੀਟਿੰਗ ਸ਼ਾਮ 7 ਵਜੇ ਪ੍ਰਧਾਨ ਮੰਤਰੀ ਦੇ ਨਿਵਾਸ ਸਥਾਨ 7, ਲੋਕ ਕਲਿਆਣ ਮਾਰਗ ‘ਤੇ ਹੋਵੇਗੀ।
ਇਸ ਦੌਰਾਨ ਸਾਰੇ ਵਫ਼ਦ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਵਿਦੇਸ਼ ਦੌਰੇ ਦੌਰਾਨ ਹੋਈ ਗੱਲਬਾਤ ਬਾਰੇ ਜਾਣਕਾਰੀ ਦੇਣਗੇ। ਨਿਊਜ਼ ਏਜੰਸੀ ਏਐਨਆਈ ਨੇ ਰਿਪੋਰਟ ਦਿੱਤੀ ਹੈ ਕਿ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਸਾਰੇ 7 ਵਫ਼ਦਾਂ ਦੇ ਮੈਂਬਰਾਂ ਨੂੰ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਹੈ।
ਕੇਂਦਰ ਸਰਕਾਰ ਨੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੇ 59 ਸੰਸਦ ਮੈਂਬਰਾਂ ਨੂੰ 33 ਦੇਸ਼ਾਂ ਵਿੱਚ ਭੇਜਿਆ ਸੀ। ਇਨ੍ਹਾਂ ਸੰਸਦ ਮੈਂਬਰਾਂ ਨੂੰ 7 ਸਰਬ-ਪਾਰਟੀ ਵਫ਼ਦਾਂ ਵਿੱਚ ਵੰਡਿਆ ਗਿਆ ਸੀ। ਵਫ਼ਦ ਵਿੱਚ 8 ਸਾਬਕਾ ਡਿਪਲੋਮੈਟ ਵੀ ਸ਼ਾਮਲ ਸਨ।
ਜਿਕਰਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਵਿੱਚ 26 ਸੈਲਾਨੀ ਮਾਰੇ ਗਏ ਸਨ। ਇਸ ਦੇ ਜਵਾਬ ਵਿੱਚ, 7 ਮਈ ਨੂੰ ਆਪ੍ਰੇਸ਼ਨ ਸਿੰਦੂਰ ਤਹਿਤ ਭਾਰਤ ਨੇ ਪਾਕਿਸਤਾਨ ਵਿੱਚ 9 ਅੱਤਵਾਦੀ ਠਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਇਸ ਵਿੱਚ 100 ਤੋਂ ਵੱਧ ਅੱਤਵਾਦੀ ਮਾਰੇ ਗਏ ਸਨ।

ਆਪ੍ਰੇਸ਼ਨ ਸੰਧੂਰ ਤੇ ਅੱਤਵਾਦ ਵਿਰੁੱਧ ਭਾਰਤ ਦਾ ਸਟੈਂਡ ਦੁਨੀਆ ਅੱਗੇ ਪੇਸ਼ ਕਰ ਕੇ ਪਰਤੇ ਵਫ਼ਦ ਅੱਜ PM ਮੋਦੀ ਨਾਲ ਮੁਲਾਕਾਤ ਕਰਨਗੇ
Published on: June 10, 2025 10:11 am