ਅੱਜ ਸਿੱਧੂ ਮੂਸੇਵਾਲਾ ਦੇ 32ਵੇਂ Birthday ’ਤੇ 3 ਗੀਤ ਹੋਣਗੇ ਰਿਲੀਜ਼

Published on: June 11, 2025 6:59 am

ਪੰਜਾਬ ਮਨੋਰੰਜਨ

ਮਾਨਸਾ, 10 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 32ਵਾਂ ਜਨਮਦਿਨ ਅੱਜ (11 ਜੂਨ) ਹੈ। ਇਸ ਮੌਕੇ ‘ਤੇ ਸਿੱਧੂ ਦਾ 3 ਗੀਤਾਂ ਵਾਲੀ ਐਲਬਮ “ਮੂਸੇ ਪ੍ਰਿੰਟ” ਰਿਲੀਜ਼ ਹੋਣ ਜਾ ਰਹੀ ਹੈ। ਇਸ ਬਾਰੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੌਤ ਤੋਂ ਪਹਿਲਾਂ ਪੁੱਤਰ ਆਪਣੇ, ਮੇਰੇ ਅਤੇ ਆਪਣੀ ਮਾਂ ਦੇ ਜਨਮਦਿਨ ‘ਤੇ ਗੀਤ ਰਿਲੀਜ਼ ਕਰਦਾ ਰਿਹਾ। ਇਸ ਐਲਬਮ ਨੂੰ ਰਿਲੀਜ਼ ਕਰਨ ਦਾ ਮਕਸਦ ਇਹ ਹੈ ਕਿ ਸਿੱਧੂ ਵੱਲੋਂ ਸ਼ੁਰੂ ਕੀਤੀ ਗਈ ਇਹ ਲੜੀ ਰੁਕੇ ਨਾ।
ਪਿਤਾ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕੋਸ਼ਿਸ਼ਾਂ ਜਾਰੀ ਹਨ ਕਿ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸਿੱਧੂ ਦੇ ਹਰ ਜਨਮਦਿਨ ‘ਤੇ ਕੁਝ ਨਾ ਕੁਝ ਮਿਲੇ।ਹੁਣ ਸਿੱਧੂ ਦੇ ਸਾਰੇ ਗੀਤ ਜੋ ਰਿਕਾਰਡ ਕੀਤੇ ਗਏ ਹਨ, ਹੌਲੀ-ਹੌਲੀ ਰਿਲੀਜ਼ ਕੀਤੇ ਜਾ ਰਹੇ ਹਨ। ਇਸ ਐਲਬਮ ਵਿੱਚ ਵੀ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਉਹ ਮਿਲੇਗਾ ਜੋ ਉਹ ਸਿੱਧੂ ਤੋਂ ਜਿਉਂਦੇ ਜੀਅ ਚਾਹੁੰਦੇ ਸਨ।
ਐਲਬਮ ਦਾ ਪੋਸਟਰ ਇੰਸਟਾਗ੍ਰਾਮ ‘ਤੇ ਰਿਲੀਜ਼ ਕੀਤਾ ਗਿਆ ਹੈ। ਇਸ ਪੋਸਟਰ ਨੂੰ ਹੁਣ ਤੱਕ 1.3 ਮਿਲੀਅਨ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ। ਇਸ ਐਲਬਮ ਵਿੱਚ 3 ਗੀਤ 0008, ਨੇਲਜ਼ ਅਤੇ ਟੇਕ ਨੋਟਸ ਸ਼ਾਮਲ ਹਨ।
ਜਿਕਰਯੋਗ ਹੈ ਕਿ ਸ਼ੁਭਦੀਪ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਹੋਇਆ ਸੀ। 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।