ਚੰਡੀਗੜ੍ਹ, 11 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ, ਸੂਬੇ ਦੇ ਤਾਪਮਾਨ ਵਿੱਚ 0.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 5.4 ਡਿਗਰੀ ਵੱਧ ਹੈ। ਬਠਿੰਡਾ ਦੇਸ਼ ਵਿੱਚ ਸਭ ਤੋਂ ਗਰਮ ਰਿਹਾ ਹੈ। ਇੱਥੇ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 43 ਡਿਗਰੀ ਤੋਂ ਉੱਪਰ ਹੈ।
ਅੱਜ 18 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਨੂੰ ਵੀ ਗਰਮੀ ਵਧਣ ਦੀ ਸੰਭਾਵਨਾ ਹੈ। ਇਹ ਸਥਿਤੀ 12 ਜੂਨ ਤੱਕ ਬਣੀ ਰਹਿ ਸਕਦੀ ਹੈ, ਜਿਸ ਤੋਂ ਬਾਅਦ ਮੀਂਹ ਪੈਣ ਦੀ ਉਮੀਦ ਹੈ।
ਦੱਸਣਯੋਗ ਹੈ ਕਿ 13 ਸਾਲਾਂ ਬਾਅਦ ਅਜਿਹੀ ਭਿਆਨਕ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 1 ਜੂਨ, 2012 ਨੂੰ ਅੰਮ੍ਰਿਤਸਰ ਵਿੱਚ 47.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ ਵੀ 44 ਡਿਗਰੀ ਤੱਕ ਪਹੁੰਚ ਗਿਆ ਹੈ।
ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਅੱਜ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਮੁਕਤਸਰ ਅਤੇ ਮਾਨਸਾ ਵਿੱਚ ਹੀਟਵੇਵ ਰਹੇਗੀ। ਇਸ ਦੇ ਨਾਲ ਹੀ ਰਾਤਾਂ ਵੀ ਗਰਮ ਰਹਿਣਗੀਆਂ। ਇਸ ਤੋਂ ਇਲਾਵਾ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮੋਗਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਵੀ ਲੂ ਚੱਲਣ ਦੀ ਸੰਭਾਵਨਾ ਹੈ।

ਪੰਜਾਬ ‘ਚ ਪਾਰਾ 47.6 ਡਿਗਰੀ ਤੱਕ ਪਹੁੰਚਿਆ, ਅੱਜ 18 ਜ਼ਿਲ੍ਹਿਆਂ ‘ਚ ਲੂ ਚੱਲਣ ਦੀ ਚਿਤਾਵਨੀ
Published on: June 11, 2025 6:52 am