ਪੁਲਿਸ ਨੇ ਬਜ਼ੁਰਗ ਆਰਕੀਟੈਕਟ ਨੂੰ Digitally Arrest ਕਰਕੇ 2.5 ਕਰੋੜ ਰੁਪਏ ਠੱਗਣ ਦਾ ਮਾਮਲਾ ਸੁਲਝਾਇਆ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 11 ਜੂਨ, ਦੇਸ਼ ਕਲਿਕ ਬਿਊਰੋ :
ਪੁਲਿਸ ਨੇ ਚੰਡੀਗੜ੍ਹ ਦੇ ਸੈਕਟਰ-10 ਵਿੱਚ ਇੱਕ ਬਜ਼ੁਰਗ ਮੁੱਖ ਆਰਕੀਟੈਕਟ ਤੋਂ 2.5 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਮੁਲਜ਼ਮ ਨੇ ਇਹ ਧੋਖਾਧੜੀ ਔਰਤ ਨੂੰ ਡਿਜੀਟਲੀ ਗ੍ਰਿਫ਼ਤਾਰ ਕਰਨ ਅਤੇ ਮਨੀ ਲਾਂਡਰਿੰਗ ਦੇ ਝੂਠੇ ਕੇਸ ਵਿੱਚ ਫਸਾਉਣ ਦੇ ਨਾਮ ‘ਤੇ ਕੀਤੀ ਸੀ।
ਪੁਲਿਸ ਨੇ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਮੁਲਜ਼ਮਾਂ ਵੱਲੋਂ ਮਾਰੀ ਗਈ ਠੱਗੀ ਦੀ ਰਕਮ ਬਰਾਮਦ ਕਰ ਲਈ ਜਾਵੇਗੀ ਅਤੇ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਟੀਮ ਸਾਈਬਰ ਸੈੱਲ ਦੇ ਇੰਚਾਰਜ ਇੰਸਪੈਕਟਰ ਇਰਮ ਰਿਜ਼ਵੀ ਦੀ ਅਗਵਾਈ ਹੇਠ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।