ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਗਏ ਪਲੇਸਮੈਂਟ ਦੌਰਾਨ 20 ਪ੍ਰਾਰਥੀਆਂ ਨੂੰ ਮਿਲਿਆ ਰੁਜ਼ਗਾਰ

ਰੁਜ਼ਗਾਰ

ਸ੍ਰੀ ਮੁਕਤਸਰ ਸਾਹਿਬ, 12 ਜੂਨ, ਦੇਸ਼ ਕਲਿੱਕ ਬਿਓਰੋ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।

        ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਟਰਯੂ ਲਕਸ਼ਮੀ  ਕੰਪਨੀ ਅਤੇ ਐਲ.ਆਈ.ਸੀ. ਲਾਇਫ ਇੰਸੋਰੈਂਸ਼ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਲਈ ਗਈ। ਪਲੇਸਮੈਂਟ ਕੈਂਪ ਦੌਰਾਨ 39 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਇੰਟਰਵਿਊ ਉਪਰੰਤ 20 ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।