ਅਹਿਮਦਾਬਾਦ, 12 ਜੂਨ, ਦੇਸ਼ ਕਲਿਕ ਬਿਊਰੋ :
Air India Plane Crash: ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਮੌਤ ਹੋ ਗਈ ਹੈ। ਭਾਜਪਾ ਦੇ ਰਾਜ ਸਭਾ ਮੈਂਬਰ ਪਰਿਮਲ ਨਾਥਵਾਨੀ ਨੇ ਟਵਿੱਟਰ ‘ਤੇ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਉਨ੍ਹਾਂ ਨੇ ਕੁਝ ਸਮੇਂ ਬਾਅਦ ਆਪਣੀ ਪੋਸਟ ਡਿਲੀਟ ਕਰ ਦਿੱਤੀ। ਭਰੋਸੇਯੋਗ ਸੂਤਰਾਂ ਅਨੁਸਾਰ, ਸਾਬਕਾ ਮੁੱਖ ਮੰਤਰੀ ਇਸ ਹਾਦਸੇ ਵਿੱਚ ਬਚ ਨਹੀਂ ਸਕੇ।
ਜਹਾਜ਼ ਵਿੱਚ 242 ਯਾਤਰੀ ਸਵਾਰ ਸਨ। ਉਨ੍ਹਾਂ ਵਿੱਚੋਂ 169 ਭਾਰਤੀ, 53 ਬ੍ਰਿਟਿਸ਼, 7 ਪੁਰਤਗਾਲੀ ਅਤੇ ਇੱਕ ਕੈਨੇਡੀਅਨ ਨਾਗਰਿਕ ਦੱਸੇ ਜਾ ਰਹੇ ਹਨ। ਹੁਣ ਤੱਕ ਹਾਦਸੇ ਵਾਲੀ ਥਾਂ 100 ਤੋਂ ਵੱਧ ਲਾਸ਼ਾਂ ਮਿਲੀਆਂ ਹਨ। ਜ਼ਿਆਦਾਤਰ ਲਾਸ਼ਾਂ ਇੰਨੀਆਂ ਬੁਰੀ ਤਰ੍ਹਾਂ ਸੜੀਆਂ ਹੋਈਆਂ ਹਨ ਕਿ ਉਨ੍ਹਾਂ ਦੀ ਪਛਾਣ ਕਰਨਾ ਬਹੁਤ ਮੁਸ਼ਕਲ ਹੈ। ਉਨ੍ਹਾਂ ਦੀ ਪਛਾਣ ਡੀਐਨਏ ਟੈਸਟ ਤੋਂ ਬਾਅਦ ਹੀ ਸੰਭਵ ਹੋਵੇਗੀ।
ਜਿਸ ਇਮਾਰਤ ਨਾਲ ਜਹਾਜ਼ ਟਕਰਾਇਆ ਸੀ, ਉਸ ਵਿੱਚ ਅਹਿਮਦਾਬਾਦ ਸਿਵਲ ਹਸਪਤਾਲ ਦੇ ਡਾਕਟਰ ਰਹਿੰਦੇ ਹਨ। ਜਾਣਕਾਰੀ ਅਨੁਸਾਰ, 15 ਡਾਕਟਰ ਜ਼ਖਮੀ ਹੋਏ ਹਨ।
