ਪਟਿਆਲਾ ‘ਚ ਕਰਨਲ ਬਾਠ ‘ਤੇ ਹਮਲੇ ਦਾ ਮਾਮਲਾ, ਘਰਵਾਲੀ ਵਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ

ਪੰਜਾਬ


ਚੰਡੀਗੜ੍ਹ, 12 ਜੂਨ, ਦੇਸ਼ ਕਲਿਕ ਬਿਊਰੋ :
ਪਟਿਆਲਾ ਵਿੱਚ ਕਰਨਲ ਪੁਸ਼ਪਿੰਦਰ ਬਾਠ ‘ਤੇ ਹੋਏ ਹਮਲੇ ਦੇ ਮਾਮਲੇ ਸਬੰਧੀ ਉਨ੍ਹਾਂ ਦੀ ਪਤਨੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਮਾਮਲੇ ਵਿੱਚ ਢੁਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਚਾਰ ਨਾਮਜ਼ਦ ਪੁਲਿਸ ਮੁਲਾਜ਼ਮਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਚਾਰਾਂ ਮੁਲਜ਼ਮਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਜਾਣ, ਉਨ੍ਹਾਂ ਨੂੰ ਪੀਓ (ਭਗੌੜਾ ਅਪਰਾਧੀ) ਐਲਾਨਿਆ ਜਾਵੇ, ਮੇਰਾ ਬਿਆਨ ਦਰਜ ਕੀਤਾ ਜਾਵੇ ਅਤੇ ਮਾਮਲੇ ਦੀ ਜਾਂਚ ਚਾਰ ਮਹੀਨਿਆਂ ਵਿੱਚ ਪੂਰੀ ਕੀਤੀ ਜਾਵੇ।
ਜਿਕਰਯੋਗ ਹੈ ਕਿ ਐਸਆਈਟੀ ਦੋ ਦਿਨ ਪਹਿਲਾਂ ਉਸ ਢਾਬੇ ‘ਤੇ ਪਹੁੰਚੀ ਜਿੱਥੇ ਕਰਨਲ ‘ਤੇ ਹਮਲਾ ਹੋਇਆ ਸੀ। ਇਸ ਦੌਰਾਨ ਐਸਆਈਟੀ ਮੈਂਬਰਾਂ ਨੇ ਢਾਬੇ ਦੇ ਕਰਮਚਾਰੀਆਂ ਅਤੇ ਹੋਰ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ। ਇਸ ਦੌਰਾਨ ਕਰਨਲ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਐਸਆਈਟੀ ਹਰ ਤੱਥ ਨੂੰ ਬਾਰੀਕੀ ਨਾਲ ਇਕੱਠਾ ਕਰ ਰਹੀ ਹੈ ਤਾਂ ਜੋ ਬਾਅਦ ਵਿੱਚ ਕੋਈ ਸਮੱਸਿਆ ਨਾ ਆਵੇ। ਹਾਈ ਕੋਰਟ ਨੇ ਐਸਆਈਟੀ ਨੂੰ ਅਗਸਤ ਮਹੀਨੇ ਤੱਕ ਜਾਂਚ ਪੂਰੀ ਕਰਨ ਦੇ ਹੁਕਮ ਦਿੱਤੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।