ਅਹਿਮਦਾਬਾਦ, 12 ਜੂਨ, ਦੇਸ਼ ਕਲਿਕ ਬਿਊਰੋ :
ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਅੱਜ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ 12 ਚਾਲਕ ਦਲ ਦੇ ਮੈਂਬਰਾਂ ਸਮੇਤ 242 ਲੋਕ ਸਵਾਰ ਸਨ। ਹੁਣ ਤੱਕ ਸਿਰਫ ਦੋ ਲੋਕ ਹੀ ਇਸ ਹਾਦਸੇ ਤੋਂ ਬਚ ਸਕੇ ਹਨ। ਬਾਕੀ 240 ਦੀ ਮੌਤ ਦੀ ਹੋ ਗਈ ਹੈ।
ਨਿਊਜ਼ ਏਜੰਸੀ ਏਐਨਆਈ ਨੇ ਪੁਲਿਸ ਕਮਿਸ਼ਨਰ ਦੇ ਹਵਾਲੇ ਨਾਲ ਕਿਹਾ ਕਿ ਭਾਰਤੀ ਮੂਲ ਦੇ ਬ੍ਰਿਟਿਸ਼ ਨਾਗਰਿਕ ਰਮੇਸ਼ ਵਿਸ਼ਵਾਸ ਕੁਮਾਰ, ਜੋ ਕਿ ਜਹਾਜ਼ ਦੀ ਸੀਟ ਨੰਬਰ 11-ਏ ‘ਤੇ ਬੈਠੇ ਸਨ, ਹਾਦਸੇ ਤੋਂ ਬਚ ਗਏ। ਉਨ੍ਹਾਂ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇੱਕ ਹੋਰ ਬਚਿਆ ਯਾਤਰੀ ਹਸਪਤਾਲ ਵਿੱਚ ਦਾਖਲ ਹੈ। ਇਸ ਤੋਂ ਪਹਿਲਾਂ ਏਪੀ ਨੇ ਕਿਹਾ ਸੀ ਕਿ ਜਹਾਜ਼ ਵਿੱਚ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ।

ਚਮਤਕਾਰ : ਅਹਿਮਦਾਬਾਦ ਜਹਾਜ਼ ਹਾਦਸੇ ਦੇ 2 ਯਾਤਰੀ ਜਿੰਦਾ ਬਚੇ, 240 ਦੀ ਮੌਤ
Published on: June 12, 2025 8:52 pm