ਚੰਡੀਗੜ੍ਹ, 13 ਜੂਨ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੀ ਸੋਸ਼ਲ ਮੀਡੀਆ ਇਨਫਲੂਐਂਸਰ Kanchan alias Kamal Kaur ਭਾਬੀ (30) ਦਾ ਕਤਲ ਕਰ ਦਿੱਤਾ ਗਿਆ। ਬੁੱਧਵਾਰ ਰਾਤ ਨੂੰ ਬਠਿੰਡਾ ਵਿੱਚ ਉਸਦੀ ਆਪਣੀ ਕਾਰ ਵਿੱਚੋਂ ਉਸਦੀ ਲਾਸ਼ ਸੜੀ ਹੋਈ ਹਾਲਤ ਵਿੱਚ ਮਿਲੀ। ਪੁਲਿਸ ਨੇ ਇਸ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਅੱਜ ਦੁਪਹਿਰ ਇੱਕ ਪ੍ਰੈਸ ਕਾਨਫਰੰਸ ਵਿੱਚ ਇਸ ਮਾਮਲੇ ਦਾ ਖੁਲਾਸਾ ਕਰ ਸਕਦੇ ਹਨ।
ਕੰਚਨ ਪਿਛਲੇ 7 ਸਾਲਾਂ ਤੋਂ ਸੋਸ਼ਲ ਮੀਡੀਆ ‘ਤੇ ਸਰਗਰਮ ਸੀ, ਪਰ ਲਗਭਗ 3 ਸਾਲਾਂ ਤੋਂ ਕੰਚਨ ਨੂੰ ਇਨਫਲੂਐਂਸਰ ਕਮਲ ਕੌਰ ਭਾਬੀ ਵਜੋਂ ਜਾਣਿਆ ਜਾਣ ਲੱਗਾ। ਉਹ ਪਿਛਲੇ 3 ਸਾਲਾਂ ਤੋਂ ਸੋਸ਼ਲ ਮੀਡੀਆ ‘ਤੇ ਵਿਵਾਦਪੂਰਨ ਅਤੇ ਅਸ਼ਲੀਲ ਰੀਲਾਂ ਬਣਾ ਰਹੀ ਸੀ ਅਤੇ ਪੋਸਟ ਕਰ ਰਹੀ ਸੀ। 7 ਮਹੀਨੇ ਪਹਿਲਾਂ, ਅੱਤਵਾਦੀ ਅਰਸ਼ ਡੱਲਾ ਨੇ ਵੀ ਅਸ਼ਲੀਲ ਸਮੱਗਰੀ ਨੂੰ ਲੈ ਕੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।
