ਨਵੀਂ ਦਿੱਲੀ, 14 ਜੂਨ, ਦੇਸ਼ ਕਲਿਕ ਬਿਊਰੋ :
ਇਜ਼ਰਾਈਲ ਅਤੇ ਇਰਾਨ ਵਿਚਕਾਰ ਵਧ ਰਹੇ ਤਣਾਅ ਨੇ ਮੱਧ ਪੂਰਬ ਵਿੱਚ ਹਲਚਲ ਮਚਾ ਦਿੱਤੀ ਹੈ। ਸ਼ੁੱਕਰਵਾਰ ਸਵੇਰੇ ਇਜ਼ਰਾਈਲ ਨੇ ਇਰਾਨ ਦੇ ਕਈ ਟਿਕਾਣਿਆਂ ’ਤੇ ਹਮਲੇ ਕੀਤੇ, ਜਿਸ ਵਿੱਚ ਤਹਿਰਾਨ ਵਿੱਚ 78 ਲੋਕ ਮਾਰੇ ਗਏ। ਹਮਲੇ ਵਿੱਚ ਕਈ ਚੋਟੀ ਦੇ ਫੌਜੀ ਕਮਾਂਡਰ ਅਤੇ ਪ੍ਰਮਾਣੂ ਵਿਗਿਆਨੀ ਵੀ ਮਾਰੇ ਗਏ ਹਨ। ਇਸ ਦੇ ਜਵਾਬ ਵਿੱਚ, ਇਰਾਨ ਨੇ ਵੀ ਇਜ਼ਰਾਈਲ ਵੱਲ ਡਰੋਨ ਹਮਲੇ ਕੀਤੇ, ਪਰ ਇਜ਼ਰਾਈਲ ਨੇ ਸਾਰੇ ਡਰੋਨਾਂ ਨੂੰ ਡੇਗਣ ਦਾ ਦਾਅਵਾ ਕੀਤਾ ਹੈ।
ਇਸ ਘਟਨਾ ਤੋਂ ਬਾਅਦ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ (Benjamin Netanyahu) ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫ਼ੋਨ ਕਰਕੇ ਸਥਿਤੀ ਦੀ ਜਾਣਕਾਰੀ ਦਿੱਤੀ। ਇਜ਼ਰਾਈਲੀ ਪ੍ਰਧਾਨ ਮੰਤਰੀ ਦਫ਼ਤਰ ਅਨੁਸਾਰ, Benjamin Netanyahu ਨੇ ਜਰਮਨ, ਭਾਰਤ ਅਤੇ ਫਰਾਂਸ ਦੇ ਨੇਤਾਵਾਂ ਨਾਲ ਵੀ ਸੰਪਰਕ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਵੀ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਇਜ਼ਰਾਈਲ ਦੀ ਸਥਿਤੀ ਬਾਰੇ ਜਾਣਕਾਰੀ ਮਿਲੀ ਹੈ ਅਤੇ ਉਨ੍ਹਾਂ ਨੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ’ਤੇ ਜ਼ੋਰ ਦਿੱਤਾ ਹੈ।
