ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਸਵਾਗਤ

Published on: June 14, 2025 12:35 pm

ਪੰਜਾਬ

ਚੰਡੀਗੜ੍ਹ, 14 ਜੂਨ, ਦੇਸ਼ ਕਲਿਕ ਬਿਊਰੋ :
ਸਿਕੰਦਰ ਸਿੰਘ ਮਲੂਕਾ ਨੇ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਕਰ ਲਈ ਹੈ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਇਕ ਤਸਵੀਰ ਸਾਂਝੀ ਕੀਤੀ ਤੇ ਲਿਖਿਆ ਕਿ “ਮੈਨੂੰ ਟਕਸਾਲੀ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਮੁੜ ਵਾਪਸੀ ਦਾ ਸਵਾਗਤ ਕਰਦੇ ਹੋਏ ਬੇਹੱਦ ਖੁਸ਼ੀ ਹੋ ਰਹੀ ਹੈ। ਉਨ੍ਹਾਂ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਵੱਡਾ ਯੋਗਦਾਨ ਪਾਇਆ।”
ਮਲੂਕਾ ਦਾ ਪੰਜਾਬ ਦੀ ਰਾਜਨੀਤੀ ‘ਚ ਵੱਡਾ ਨਾਂ ਹੈ। ਸ ਮਲੂਕਾ 2024 ਦੀਆਂ ਪਾਰਲੀਮਾਨੀ ਚੋਣਾਂ ਵਿੱਚ ਆਪਣੀ ਨੂੰਹ ਦੇ ਬਠਿੰਡਾ ਸੀਟ ਤੋਂ ਖੜਨ ਕਰਕੇ ਪਹਿਲਾਂ ਭਾਜਪਾ ਨੇੜੇ ਘੁੰਮਦੇ ਰਹੇ ਤੇ ਅੰਤ ਪੰਥਕ ਸੁਧਾਰ ਲਹਿਰ ‘ਚ ਚਲੇ ਗਏ ਸਨ। ਅੱਜ ਉਹ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਹਨਾਂ ਦੀ ਘਰ-ਵਾਪਸੀ ਨਾਲ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।