ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਮੀਟਿੰਗ

Published on: June 15, 2025 5:55 pm

ਪੰਜਾਬ

ਜਲੰਧਰ, 15 ਜੂਨ, ਦੇਸ਼ ਕਲਿੱਕ ਬਿਓਰੋ :
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਵਿਭਾਗੀ ਮੰਤਰੀ ਡਾਕਟਰ ਬਲਜੀਤ ਕੌਰ, ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਜੀ ਸ੍ਰੀ ਵਾਸਤਵ, ਆਈਏਐਸ ਕ੍ਰਿਸ਼ਨ ਕੁਮਾਰ ਤੋਂ ਇਲਾਵਾ ਉਚ ਅਧਿਕਾਰੀ ਹਾਜ਼ਰ ਸਨ। ਯੂਨੀਅਨ ਵੱਲੋਂ ਆਲ ਇੰਡੀਆ ਊਸ਼ਾ ਰਾਣੀ, ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਨਿਰਲੇਪ ਕੌਰ, ਭਿੰਦਰ ਕੌਰ, ਕ੍ਰਿਸ਼ਨਾ ਕੁਮਾਰੀ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਆਨਲਾਈਨ ਸ਼ਾਮਲ ਹੋਏ।

ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਐਫ ਆਰ ਐਸ ਦਾ ਮੁੱਦਾ ਚੁੱਕੇ ਹੋਏ ਕਿਹਾ ਕਿ ਜਦੋਂ ਤੱਕ ਵਿਭਾਗ ਵੱਲੋਂ ਜਦੋਂ ਸਿਸਟਮ ਪੂਰੀ ਤਰ੍ਹਾਂ ਪਲਾਨ ਤਿਆਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਐਫਆਰਐਸ ਦਾ ਵਿਰੋਧ ਲਗਾਤਾਰ ਜਾਰੀ ਰਹੇਗਾ। ਇਸ ਕੰਮ ਲਈ ਆ ਰਹੀਆਂ ਸਾਰੀਆਂ ਸਮੱਸਿਆ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ। ਯੂਨੀਅਨ ਨੇ ਦੱਸਿਆ ਕਿ ਵਿਭਾਗ ਵੱਲੋਂ ਜੋ ਰਿਚਾਰਜ ਦੇ ਪੈਸੇ ਦਿੱਤੇ ਜਾ ਰਹੇ ਹਨ ਉਹ ਵੀ ਬਹੁਤ ਘੱਟ ਹੈ, ਐਨੇ ਪੈਸਿਆ ਵਿੱਚ ਕੋਈ ਵੀ ਕੰਪਨੀ ਰਿਚਾਰਜ ਨਹੀਂ ਕਰਦੀ। ਯੂਨੀਅਨ ਵੱਲੋਂ ਇਹ ਵੀ ਕਿਹਾ ਗਿਆ ਕਿ ਕੇ ਵਾਈ ਸੀ ਲਈ ਲਾਭਪਾਤਰੀ ਕੋਲ ਵੀ ਫੋਨ ਹੋਣਾ ਜ਼ਰੂਰੀ ਹੈ।
ਐਫ ਆਰ ਐਸ ਸਬੰਧੀ ਮੁੱਖ ਮੰਤਰੀ ਨੇ ਵਿਸ਼ਵਾਸ ਦਿੱਤਾ ਕਿ ਹਫਤੇ ਅੰਦਰ ਉਹ ਕੇਂਦਰੀ ਮੰਤਰੀ ਨਾਲ ਗੱਲ ਕਰਕੇ ਮੀਟਿੰਗ ਦਾ ਸਮਾਂ ਲੈਣਗੇ। ਜੇਕਰ ਸੰਭਵ ਹੋ ਸਕਿਆ ਤਾਂ ਯੂਨੀਅਨ ਆਗੂਆਂ ਨੂੰ ਵੀ ਨਾਲ ਲੈ ਕੇ ਜਾਣਗੇ। ਐਫ ਆਰ ਐਸ ਦੇ ਮਸਲਾ ਛੇਤੀ ਹੀ ਹਲ ਕਰਵਾਇਆ ਜਾਵੇਗਾ। 17 ਮਹੀਨੇ ਦੇ ਰਹਿੰਦੇ ਬਕਾਏ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਜਿਹੜਾ ਬਜਟ ਪਹਿਲਾਂ ਰਿਲੀਜ਼ ਕੀਤਾ ਸੀ, ਉਸ ਦੀ ਫਾਈਲ ਦੁਬਾਰਾ ਪਾਸ ਹੋਣ ਭੇਜੀ ਗਈ ਹੈ। ਗ੍ਰੇਚੁਇਟੀ ਦੀ ਫਾਈਲ ਵਿਭਾਗ ਦੇ ਲੀਗਲ ਐਡਵਾਇਜਰ ਵੱਲੋਂ ਕਲੀਅਰ ਕੀਤੀ ਗਈ ਹੈ। ਵਿੱਤ ਵਿਭਾਗ ਦੀ ਅਪਰੂਲਿੰਗ ਗਈ ਹੋਈ ਹੈ।
ਯੂਨੀਅਨ ਵੱਲੋਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ਵਿੱਚ ਵਾਧਾ ਕਰਨ ਦਾ ਵਾਅਦਾ ਕੀਤਾ ਗਿਆ ਸੀ। ਜਿਸ ਉਤੇ ਮੁੱਖ ਮੰਤਰੀ ਨੇ ਕੋਈ ਜਵਾਬ ਨਹੀਂ ਦਿੱਤਾ ਗਿਆ।
ਯੂਨੀਅਨ ਨੇ ਵਿਭਾਗ ਵੱਲੋਂ ਪ੍ਰੇਸ਼ਾਨ ਕਰਨ ਦਾ ਮੁੱਦਾ ਚੁੱਕਿਆ ਗਿਆ। ਇਸ ਉਤੇ ਸਬੰਧਤ ਵਿਭਾਗੀ ਸਕੱਤਰ ਨੇ ਕਿਹਾ ਕਿ ਸਿਰਫ ਅਪੀਲ ਕੀਤੀ ਜਾ ਰਹੀ ਹੈ, ਕਿਸੇ ਨੂੰ ਮਾਨਸਿਕ ਪਰਸ਼ਾਨ ਨਹੀਂ ਕੀਤਾ ਜਾ ਰਿਹਾ। ਯੂਨੀਅਨ ਨੇ ਕਿਹਾ ਕਿ ਜੋ ਵਰਕਰਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਯੂਨੀਅਨ ਵੱਲੋਂ ਵੀ ਜਵਾਬ ਦਿੱਤਾ ਜਾਵੇਗਾ।
ਯੂਨੀਅਨ ਨੇ ਮੀਟਿੰਗ ਤੋਂ ਬਾਅਦ ਫੈਸਲਾ ਕੀਤਾ ਕਿ ਜਦੋਂ ਤੱਕ ਮਸਲੇ ਹੱਲ ਨਹੀਂ ਹੁੰਦੇ ਉਦੋਂ ਤੱਕ ਐਫ ਆਰ ਐਸ ਦਾ ਵਿਰੋਧ ਜਾਰੀ ਰਹੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।