ਅਹਿਮਦਾਬਾਦ, 15 ਜੂਨ, ਦੇਸ਼ ਕਲਿੱਕ ਬਿਓਰੋ :
ਬੀਤੇ ਦਿਨੀਂ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮ੍ਰਿਤਕ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਡੀਐਨਏ ਮੈਤ ਹੋ ਗਿਆ ਹੈ। ਡੀਐਨਏ ਮੈਚ ਹੋਣ ਸਬੰਧੀ ਉਨ੍ਹਾਂ ਦੇ ਪਰਿਵਾਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਵਿਜੈ ਰੂਪਾਨੀ ਮ੍ਰਿਤਕ ਦੇਹ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਦਾ ਅੰਮਿਤ ਸੰਸਕਾਰ ਰਾਜਕੋਟ ਵਿਖੇ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਅਹਿਮਦਾਬਾਦ ਵਿੱਚ ਜਹਾਜ਼ ਕਰੈਸ਼ ਹੋਣ ਕਾਰਨ ਵਾਪਰੇ ਹਾਦਸੇ ਵਿੱਚ 275 ਲੋਕਾਂ ਦੀ ਮੌਤ ਹੋ ਗਈ ਸੀ। ਅੱਜ ਸਵੇਰ ਤੱਕ ਮ੍ਰਿਤਕਾਂ ਵਿਚੋਂ 248 ਦੇ ਡੀਐਨਏ ਨਮੂਨੇ ਲਏ ਗਏ ਸਨ। ਜਿਨ੍ਹਾਂ ਵਿਚੋਂ 31 ਦੇ ਮੇਲ ਖਾ ਰਹੇ ਹਨ। 20 ਮ੍ਰਿਤਕਾਂ ਦੀਆਂ ਲਾਸ਼ਾ ਉਨ੍ਹਾਂ ਦੇ ਪਰਿਵਾਰਾਂ ਨੂੰ ਦੇ ਦਿੱਤੀਆਂ ਹਨ।