ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ “ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੁਕਤਾ ਦਿਵਸ“

Published on: June 15, 2025 3:54 pm

Punjab

ਬਜ਼ੁਰਗਾਂ ਨਾਲ ਸੋਸ਼ਣ ਵਿਰੁੱਧ ਸਮਾਜਿਕ ਜਾਗਰੂਕਤਾ ਵਧਾਉਣ ਦੀ ਕੋਸ਼ਿਸ਼

ਪਟਿਆਲਾ 15 ਜੂਨ, ਦੇਸ਼ ਕਲਿੱਕ ਬਿਓਰੋ

 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਅੱਜ ਪਟਿਆਲਾ ਵਿਖੇ “ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ “ ਦਿਵਸ ਮਨਾਇਆ ਗਿਆ । ਇਹ ਸਮਾਰੋਹ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਏਜ਼ਡ ਡੇਅ ਕੇਅਰ ਅਤੇ ਵੈਲਨੇਸ ਸੈਂਟਰ, ਪਿੰਡ ਰੋਗਲਾ, ਜਿਲਾ ਪਟਿਆਲਾ ਅਤੇ ਜੋਤ ਆਸ਼ਰਮ ਗੁਰੂ ਨਾਨਕ ਚੈਰੀਟੇਬਲ ਵੈਲਫੇਅਰ ਸੁਸਾਇਟੀ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਬਜ਼ੁਰਗਾਂ ਨਾਲ ਖਾਸ ਗੱਲਬਾਤ ਕੀਤੀ ਗਈ। ਇਸ ਮੌਕੇ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਕੰਬੋਜ ਵੱਲੋਂ ਬਿਰਧ ਆਸ਼ਰਮ ਦੇ ਵਸਨੀਕਾਂ ਨਾਲ ਮੁਲਾਕਾਤ ਕੀਤੀ ਅਤੇ ਵਿਸ਼ਵ ਪੱਧਰ 'ਤੇ ਮਨਾਏ ਜਾਂਦੇ ਇਸ ਦਿਨ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਹ ਦਿਨ ਬਜ਼ੁਰਗਾਂ ਨਾਲ ਹੋਣ ਵਾਲੇ ਸ਼ੋਸ਼ਣ, ਅਣਗਹਿਲੀ ਅਤੇ ਦੁਰਵਿਵਹਾਰ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਦੇ ਅਧਿਕਾਰਾਂ, ਸੁਰੱਖਿਆ ਅਤੇ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ।
               ਇਸ ਸਮਾਰੋਹ ਦੌਰਾਨ ਬਜ਼ੁਰਗਾਂ ਨੂੰ ਵਾਤਾਵਰਣ ਸੁਰੱਖਿਆ ਨਾਲ ਜੁੜੇ ਕਾਨੂੰਨਾਂ, ਮੁਫ਼ਤ ਕਾਨੂੰਨੀ ਸੇਵਾਵਾਂ, ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ (NASLA) ਦੀ ਹੈਲਪਲਾਈਨ ਨੰਬਰ 15100, ਲੋਕ ਅਦਾਲਤਾਂ ਅਤੇ ਸਥਾਈ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਜਾਗਰੂਕਤਾ ਸੈਮੀਨਾਰ ਕਰਵਾਏ ਗਏ, ਜਿਨ੍ਹਾਂ ਨੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਉਪਲਬਧ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
                             ਇਸ ਮੌਕੇ "ਹਰ ਕੋਈ–ਇੱਕ ਦਰਖਤ" ਮੁਹਿੰਮ ਦੇ ਤਹਿਤ ਪੌਦੇ ਲਗਾਉਣ ਦੀ ਵਿਸ਼ੇਸ਼ ਕਾਰਵਾਈ ਵੀ ਕੀਤੀ ਗਈ। 15 ਜੂਨ, 2025 ਨੂੰ ਏਜਡ ਡੇਅ ਕੇਅਰ ਅਤੇ ਵੈਲਨੇਸ ਸੈਂਟਰ, ਪਿੰਡ ਰੋਗਲਾ, ਪਟਿਆਲਾ ਵਿਖੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਜੰਗਲਾਤ ਵਿਭਾਗ ਅਤੇ ਪੰਜਾਬ ਈਕੋ-ਫਰੈਂਡਲੀ ਐਸੋਸਏਸ਼ਨ (PEFA) ਰਜਿਸਟਰਡ ਦੀ ਸਾਂਝੀ ਕੋਸ਼ਿਸ਼ ਨਾਲ ਵੱਖ-ਵੱਖ ਕਿਸਮ ਦੇ ਬੂਟੇ ਲਗਾਏ ਗਏ। ਇਹ ਪਹਲ ਬਜ਼ੁਰਗਾਂ ਦੀ ਭਲਾਈ ਨਾਲ ਨਾਲ ਪਰਿਵਾਰ, ਸਮਾਜ ਅਤੇ ਵਾਤਾਵਰਣ ਦੀ ਸੰਭਾਲ ਵੱਲ ਇਕ ਐਤਿਹਾਸਿਕ ਕਦਮ ਵਜੋਂ ਦੇਖੀ ਗਈ। ਇਹ ਸਮਾਗਮ ਬਜ਼ੁਰਗਾਂ ਦੀ ਇੱਜ਼ਤ, ਸੁਰੱਖਿਆ, ਅਤੇ ਹੱਕਾਂ ਦੀ ਮਹੱਤਤਾ ਨੂੰ ਉਭਾਰਨ ਵਾਲਾ ਰਿਹਾ । ਇਸ ਰਾਹੀਂ ਲੋਕਾਂ ਵਿੱਚ ਸਮਾਜਿਕ ਜਾਗਰੂਕਤਾ ਵੀ  ਵਧੀ। 

ਇਸ ਰਾਹੀਂ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਇੱਕ ਮਿਸਾਲ ਪੇਸ਼ ਕੀਤੀ ਹੈ ਕਿ ਕਿਵੇਂ ਕਾਨੂੰਨੀ ਸਹੂਲਤਾਂ, ਸਮਾਜਿਕ ਜ਼ਿੰਮੇਵਾਰੀ ਅਤੇ ਵਾਤਾਵਰਣ ਸੰਭਾਲ ਨੂੰ ਇਕੱਠੇ ਲਿਆ ਕੇ ਵਿਕਸਤ ਭਵਿੱਖ ਵੱਲ ਵਧਿਆ ਜਾ ਸਕਦਾ ਹੈ। ਇਸ ਮੌਕੇ ਸ੍ਰੀਮਤੀ ਗੁਰਮਿੰਦਰ ਕੌਰ, ਸ੍ਰੀ ਪਰਮਜੀਤ ਸਿੰਘ , ਸ੍ਰੀ ਲਖਵਿੰਦਰ ਸਰੀਨ ਤੋਂ ਇਲਾਵਾ ਬਿਰਧ ਆਸ਼ਰਮਾਂ ਦੇ ਬਜੁਰਗ ਸ਼ਾਮਲ ਸਨ ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।