ਨਵੀਂ ਦਿੱਲੀ : 15 ਜੂਨ, ਦੇਸ਼ ਕਲਿੱਕ ਬਿਓਰੋ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਇਪ੍ਰਸ, ਕੈਨੇਡਾ ਅਤੇ ਕਰੋਏਸ਼ੀਆ ਦੀ ਤਿੰਨ ਦੇਸ਼ਾਂ ਦੀ ਯਾਤਰਾ ‘ਤੇ ਰਵਾਨਾ ਹੋ ਗਏ ਹਨ। ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਇੱਕ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਯਾਤਰਾ ਅੱਤਵਾਦ ਦੇ ਹਰ ਰੂਪ ਅਤੇ ਪ੍ਰਗਟਾਵੇ ਨਾਲ ਨਜਿੱਠਣ ਲਈ ਵਿਸ਼ਵ ਪੱਧਰੀ ਸਮਝ ਨੂੰ ਵਧਾਉਣ ਦਾ ਇੱਕ ਮਹੱਤਵਪੂਰਨ ਮੌਕਾ ਹੈ। ਪ੍ਰਧਾਨ ਮੰਤਰੀ ਮੋਦੀ ਸੋਮਵਾਰ ਨੂੰ ਜੀ-7 ਸ਼ਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸਾਈਪ੍ਰਸ ਦੀ ਯਾਤਰਾ ਕਰਨਗੇ। ਇਹ ਪਿਛਲੇ ਵੀਹ ਸਾਲਾਂ ਤੋਂ ਵੱਧ ਦੇ ਸਮੇਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਵੱਲੋਂ ਪਹਿਲੀ ਯਾਤਰਾ ਹੋਵੇਗੀ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਇਹ ਵੀ ਜ਼ੋਰ ਦਿੱਤਾ ਕਿ ਇਹ ਯਾਤਰਾ ਵਿਦੇਸ਼ੀ ਸਬੰਧਾਂ ਨੂੰ ਮਜ਼ਬੂਤ ਕਰਨ, ਅੱਤਵਾਦ ਖ਼ਿਲਾਫ਼ ਇਕੱਠੇ ਹੋਣ ਅਤੇ ਵਿਸ਼ਵ ਪੱਧਰ ‘ਤੇ ਸ਼ਾਂਤੀ ਅਤੇ ਸੁਰੱਖਿਆ ਨੂੰ ਵਧਾਉਣ ਲਈ ਇੱਕ ਵਧੀਆ ਮੌਕਾ ਹੈ।