ਚੰਡੀਗੜ੍ਹ, 15 ਜੂਨ, ਦੇਸ਼ ਕਲਿੱਕ ਬਿਓਰੋ :
ਆਪਣੇ ਚੰਗੇ ਭਵਿੱਖ ਲਈ ਦੇਸ਼ ਛੱਡ ਕੇ ਵਿਦੇਸ਼ ਗਏ ਪੰਜਾਬੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਭੁਲੱਥ ਦੇ ਰਹਿਣ ਵਾਲੇ ਵਿਅਕਤੀ ਦੀ ਵਾਪਰੇ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਵਿੰਦਰ ਸਿੰਘ ਵਾਸੀ ਭੁਲੱਥ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਗੱਡੀਆਂ ਦੇ ਦਰਮਿਆਨ ਹੋਈ ਜ਼ੋਰਦਾਰ ਟੱਕਰ ਨਾਲ ਇਹ ਹਾਦਸਾ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਏ ਹਰਵਿੰਦਰ ਸਿੰਘ ਦੇ ਵੱਡੇ ਭਰਾ ਬਹਾਦਰ ਸਿੰਘ ਨੇ ਦੱਸਿਆ ਕਿ ਹਰਵਿੰਦਰ ਉਹਨਾਂ ਦਾ ਸਭ ਤੋਂ ਛੋਟਾ ਭਰਾ ਸੀ ਤੇ ਕਾਫੀ ਲੰਬੇ ਸਮੇਂ ਤੋਂ ਆਸਟ੍ਰੇਲ਼ੀਆ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ, ਜਿਸ ਦੀਆਂ ਤਿੰਨ ਬੇਟੀਆਂ ਤੇ ਪਤਨੀ ਵੀ ਆਸਟ੍ਰੇਲੀਆ ਵਿਚ ਹੀ ਹਨ। ਉਹਨਾਂ ਦੱਸਿਆ ਕਿ ਹਰਵਿੰਦਰ ਸਿੰਘ ਦੀ ਕਾਰ ਦੀ ਟਰਾਂਬ ਗੱਡੀ ਨਾਲ ਟੱਕਰ ਹੋ ਗਈ। ਹਾਦਸੇ ਵਿਚ ਹਰਵਿੰਦਰ ਸਿੰਘ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਕੁਝ ਦਿਨ ਪਹਿਲਾਂ ਆਪਣੇ ਪਰਿਵਾਰਿਕ ਮੈਂਬਰਾਂ ਤੇ ਯਾਰਾਂ ਦੋਸਤਾਂ ਨੂੰ ਮਿਲ ਕੇ ਭਾਰਤ ਤੋਂ ਆਸਟ੍ਰੇਲ਼ੀਆ ਵਾਪਸ ਗਿਆ ਸੀ।




