ਸੁਪਰੀਮ ਕੋਰਟ ਦੇ ਨਿਯਮਾਂ ’ਚ ਅਹਿਮ ਸੋਧ, ਨੋਟੀਫਿਕੇਸ਼ਨ ਜਾਰੀ

Published on: June 16, 2025 9:13 pm

ਰਾਸ਼ਟਰੀ

ਨਵੀਂ ਦਿੱਲੀ, 16 ਜੂਨ, ਦੇਸ਼ ਕਲਿੱਕ ਬਿਓਰੋ :

ਸੁਪਰੀਮ ਕੋਰਟ ਦੇ ਨਿਯਮਾਂ ਵਿੱਚ ਅਹਿਮ ਸੋਧ ਕੀਤਾ ਗਿਆ ਹੈ। ਦੇਸ਼ ਦੇ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲ ਜਾਣ ਤੋਂ ਬਾਅਦ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਵੱਲੋਂ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸੋਧ ਤੋਂ ਬਾਅਦ ਹੁਣ ਸੁਪਰੀਮ ਕੋਰਟ ਦਾ ਰਜਿਸਟਰੀ ਅਤੇ ਦਫ਼ਤਰ ਸ਼ਨੀਵਾਰ ਨੂੰ ਵੀ ਖੁੱਲ੍ਹਾ ਰਹੇਗਾ। ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਾ ਰਹੇਗਾ।

ਸੁਪਰੀਮ ਕੋਰਟ ਵੱਲੋਂ ਜਾਰੀ ਨੋਟਿਸ ਮੁਤਾਬਕ ਸੰਵਿਧਾਨ ਦੇ ਅਨੁਛੇਦ 145 ਦੇ ਤਹਿਤ ਸੁਪਰੀਮ ਕੋਰਟ ਵੱਲੋਂ ਰਾਸ਼ਟਰਪਤੀ ਦੀ ਮਨਜ਼ੂਰੀ ਨਿਾਲ ਸੁਪਰੀਮ ਕੋਰਟ ਰੂਲਜ਼ 2013 ਦੇ ਆਰਡਰ 2 ਦੇ ਨਿਸਮ 1,2 ਅਤੇ 3 ਵਿਚ ਸੰਸ਼ੋਧਨ ਕੀਤਾ ਗਿਆ ਹੈ। ਇਸ ਸੰਸ਼ੋਧਨ ਦੇ ਬਾਅਦ ਹੁਣ ਸੁਪਰੀਮ ਕੋਰਟ ਦੀ ਰਜਿਸਟਰੀ ਅਤੇ ਦਫ਼ਤਰ ਹਰ ਸ਼ਨੀਵਾਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹੇ ਰਹਿਣਗੇ। ਇਹ 14 ਜੁਲਾਈ 2025 ਤੋਂ ਲਾਗੂ ਹੋ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।