ਲੀਮਾ, 16 ਜੂਨ, ਦੇਸ਼ ਕਲਿਕ ਬਿਊਰੋ :
ਪੇਰੂ ਦੀ ਰਾਜਧਾਨੀ ਲੀਮਾ ਵਿੱਚ 6.1 ਤੀਬਰਤਾ ਦਾ ਭੂਚਾਲ ਆਇਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਭੂ-ਵਿਗਿਆਨਕ ਸਰਵੇਖਣ ਦੇ ਅਨੁਸਾਰ, ਭੂਚਾਲ ਸਵੇਰੇ 11:35 ਵਜੇ ਪ੍ਰਸ਼ਾਂਤ ਮਹਾਸਾਗਰ ਵਿੱਚ ਆਇਆ, ਜਿਸਦਾ ਕੇਂਦਰ ਲੀਮਾ ਸੀ। ਇਸ ਭੂਚਾਲ ਤੋਂ ਬਾਅਦ ਹੁਣ ਤੱਕ ਕੋਈ ਸੁਨਾਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਭੂਚਾਲ ਤੋਂ ਬਾਅਦ, ਰਾਸ਼ਟਰਪਤੀ ਦੀਨਾ ਬੋਲੁਆਰਟੇ ਸਥਿਤੀ ਦਾ ਜਾਇਜ਼ਾ ਲੈਣ ਲਈ ਲੀਮਾ ਦਾ ਦੌਰਾ ਕਰਨਗੇ। ਜਿਕਰਯੋਗ ਹੈ ਕਿ ਪੇਰੂ ਵਿੱਚ ਹੁਣ ਤੱਕ ਦਾ ਸਭ ਤੋਂ ਖਤਰਨਾਕ ਭੂਚਾਲ 1970 ਵਿੱਚ ਆਇਆ ਸੀ, ਜਿਸ ਵਿੱਚ ਲਗਭਗ 70,000 ਲੋਕ ਮਾਰੇ ਗਏ ਸਨ।
