ਮੋਹਾਲੀ ਪੁਲਿਸ ਵੱਲੋਂ ਕਤਲ, ਬਲਾਤਕਾਰ ਤੇ ਨਸ਼ਾ ਤਸਕਰੀ ਮਾਮਲਿਆਂ ‘ਚ ਲੋੜੀਂਦੇ ਬਦਮਾਸ਼ ਦਾ Encounter

ਟ੍ਰਾਈਸਿਟੀ ਪੰਜਾਬ


ਮੋਹਾਲੀ, 16 ਜੂਨ, ਦੇਸ਼ ਕਲਿਕ ਬਿਊਰੋ :
ਮੋਹਾਲੀ ਪੁਲਿਸ ਨੇ ਐਤਵਾਰ ਰਾਤ ਨੂੰ ਹੋਏ ਮੁਕਾਬਲੇ ਤੋਂ ਬਾਅਦ ਕਤਲ, ਬਲਾਤਕਾਰ, ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਮਾਮਲਿਆਂ ਵਿੱਚ ਸ਼ਾਮਲ ਇੱਕ ਬਦਮਾਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਲਗਭਗ 10 ਰਾਉਂਡ ਫਾਇਰਿੰਗ ਹੋਈ।ਬਦਮਾਸ਼ ਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ ਹੈ।
ਪੁਲਿਸ 26 ਮਈ ਤੋਂ ਉਸਦੀ ਭਾਲ ਕਰ ਰਹੀ ਸੀ, ਪਰ ਉਹ ਹਰ ਵਾਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਜਾਂਦਾ ਸੀ। ਐਸਐਸਪੀ ਹਰਮਨਦੀਪ ਸਿੰਘ ਹੰਸ ਨੇ ਇਹ ਜਾਣਕਾਰੀ ਦਿੱਤੀ ਹੈ।ਜਖਮੀ ਬਦਮਾਸ਼ ਨੂੰ ਫੇਜ਼-6 ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਵਿੱਚ ਕੋਈ ਵੀ ਪੁਲਿਸ ਵਾਲਾ ਜ਼ਖਮੀ ਨਹੀਂ ਹੋਇਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।