ਨਵੀਂ ਦਿੱਲੀ, 16 ਜੂਨ, ਦੇਸ਼ ਕਲਿਕ ਬਿਊਰੋ :
ਅੱਜ ਪ੍ਰਧਾਨ ਮੰਤਰੀ ਮੋਦੀ ਦੇ ਸਾਈਪ੍ਰਸ ਦੌਰੇ ਦਾ ਦੂਜਾ ਦਿਨ ਹੈ। ਉਹ 15 ਜੂਨ ਨੂੰ ਸਾਈਪ੍ਰਸ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਜ਼ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਕੀਤੀ।
ਅੱਜ ਪ੍ਰਧਾਨ ਮੰਤਰੀ ਮੋਦੀ ਦਾ ਸਾਈਪ੍ਰਸ ਦੇ ਰਾਸ਼ਟਰਪਤੀ ਮਹਿਲ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ ਜਾਵੇਗਾ, ਜਿਸ ਤੋਂ ਬਾਅਦ ਉਹ ਵਫ਼ਦ ਪੱਧਰ ਦੀ ਗੱਲਬਾਤ ਕਰਨਗੇ। ਫਿਰ ਮੋਦੀ ਸਾਈਪ੍ਰਸ ਤੋਂ ਕੈਨੇਡਾ ਲਈ ਰਵਾਨਾ ਹੋਣਗੇ। ਮੋਦੀ 16-17 ਜੂਨ ਨੂੰ ਉੱਥੇ ਰਹਿਣਗੇ।
ਪ੍ਰਧਾਨ ਮੰਤਰੀ ਕੈਨੇਡਾ ਦੇ ਅਲਬਰਟਾ ਸੂਬੇ ਦੇ ਕਨਾਨਾਸਕਿਸ ਵਿੱਚ ਆਯੋਜਿਤ G7 ਸੰਮੇਲਨ ਵਿੱਚ ਹਿੱਸਾ ਲੈਣਗੇ। ਭਾਰਤ ਨੂੰ ਇਹ ਸੱਦਾ ਸੰਮੇਲਨ ਸ਼ੁਰੂ ਹੋਣ ਤੋਂ ਸਿਰਫ਼ 10 ਦਿਨ ਪਹਿਲਾਂ ਮਿਲਿਆ ਸੀ।
ਇਹ ਪ੍ਰਧਾਨ ਮੰਤਰੀ ਮੋਦੀ ਦੀ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਪਹਿਲੀ ਮੁਲਾਕਾਤ ਹੋਵੇਗੀ। ਮਾਰਕ ਕਾਰਨੀ ਜਨਵਰੀ 2025 ਵਿੱਚ ਜਸਟਿਨ ਟਰੂਡੋ ਦੇ ਅਸਤੀਫ਼ੇ ਤੋਂ ਬਾਅਦ 14 ਮਾਰਚ ਨੂੰ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਸਨ। ਜਸਟਿਨ ਟਰੂਡੋ ਦੇ ਸਮੇਂ ਦੌਰਾਨ ਭਾਰਤ-ਕੈਨੇਡਾ ਸਬੰਧਾਂ ਵਿੱਚ ਖਟਾਸ ਆ ਗਈ ਸੀ।

PM ਮੋਦੀ ਅੱਜ ਕੈਨੇਡਾ ਜਾਣਗੇ, ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਹੋਵੇਗੀ ਪਹਿਲੀ ਮੁਲਾਕਾਤ
Published on: June 16, 2025 7:07 am