ਅਹਿਮਦਾਬਾਦ, 16 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬ ਭਾਜਪਾ ਦੇ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਜਿਨ੍ਹਾਂ ਦੀ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ ਸੀ, ਦੀ ਲਾਸ਼ ਦੀ ਐਤਵਾਰ ਨੂੰ ਪਛਾਣ ਹੋ ਗਈ। ਅੱਜ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ, ਜਿਸ ਨੂੰ ਚਾਰਟਰਡ ਜਹਾਜ਼ ਰਾਹੀਂ ਰਾਜਕੋਟ ਲਿਜਾਇਆ ਜਾਵੇਗਾ। ਅੰਤਿਮ ਸਸਕਾਰ ਇੱਥੇ ਦੁਪਹਿਰ 3 ਵਜੇ ਕੀਤਾ ਜਾਵੇਗਾ। ਗ੍ਰਹਿ ਮੰਤਰੀ ਅਮਿਤ ਸ਼ਾਹ, ਰੂਪਾਨੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ।
ਦੂਜੇ ਪਾਸੇ ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਮੁੱਖ ਸਕੱਤਰ ਪੀਕੇ ਮਿਸ਼ਰਾ ਨੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਹਸਪਤਾਲ ਵਿੱਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ, ਕੇਂਦਰ ਅਤੇ ਰਾਜ ਸਰਕਾਰ, ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (ਏਏਆਈਬੀ) ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ।
ਦਰਅਸਲ, 12 ਜੂਨ ਨੂੰ ਏਅਰ ਇੰਡੀਆ ਦੀ ਅਹਿਮਦਾਬਾਦ ਤੋਂ ਲੰਡਨ ਜਾਣ ਵਾਲੀ ਉਡਾਣ AI-171 (787-8 ਬੋਇੰਗ ਡ੍ਰੀਮਲਾਈਨਰ) ਟੇਕਆਫ ਤੋਂ ਥੋੜ੍ਹੀ ਦੇਰ ਬਾਅਦ ਹੀ ਹਾਦਸਾਗ੍ਰਸਤ ਹੋ ਗਈ ਸੀ। ਜਹਾਜ਼ ਬੀਜੇ ਮੈਡੀਕਲ ਕਾਲਜ ਅਤੇ ਸਿਵਲ ਹਸਪਤਾਲ ਦੇ ਹੋਸਟਲ ਦੀ ਇਮਾਰਤ ਨਾਲ ਟਕਰਾ ਗਿਆ ਸੀ।
ਇਸ ਹਾਦਸੇ ਵਿੱਚ 275 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ ਜਹਾਜ਼ ਵਿੱਚ ਸਵਾਰ 241 ਲੋਕ (229 ਯਾਤਰੀ (ਇੱਕ ਜ਼ਿੰਦਾ) ਅਤੇ 10 ਕੈਬਿਨ ਕਰੂ, 2 ਪਾਇਲਟ), ਹੋਸਟਲ ਬਿਲਡਿੰਗ ਅਤੇ ਬਾਕੀ 34 ਲੋਕ ਸ਼ਾਮਲ ਹਨ। ਹਸਪਤਾਲ ਪ੍ਰਬੰਧਨ ਅਨੁਸਾਰ, ਕੁੱਲ ਮੌਤਾਂ ਦਾ ਅੰਤਿਮ ਅੰਕੜਾ ਸਾਰੇ ਡੀਐਨਏ ਟੈਸਟ ਹੋਣ ਤੋਂ ਬਾਅਦ ਸਪੱਸ਼ਟ ਹੋਵੇਗਾ।

ਪੰਜਾਬ ਭਾਜਪਾ ਦੇ ਇੰਚਾਰਜ ਤੇ ਗੁਜਰਾਤ ਦੇ Ex CM ਵਿਜੇ ਰੂਪਾਨੀ ਦਾ ਸਸਕਾਰ ਅੱਜ
Published on: June 16, 2025 7:14 am